ਲੰਡਨ ਦੇ ਹੀਥਰੋ ਤੇ ਬਰਮਿੰਘਮ ਹਵਾਈ ਅੱਡਿਆਂ ਨੂੰ ਵੀ ਮਿਲੀਆਂ ਬੰਬ ਦੀਆਂ ਧਮਕੀਆਂ
ਲੰਡਨ, 5 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪ ਦੇ ਵੱਖ-ਵੱਖ ਦੇਸ਼ਾਂ ’ਚ ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਹਵਾਈ ਸੁਰੱਖਿਆ ਏਜੰਸੀਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਵੀਰਵਾਰ ਨੂੰ ਸਾਹਮਣੇ ਆਈਆਂ ਰਿਪੋਰਟਾਂ ਅਨੁਸਾਰ ਘੱਟੋ-ਘੱਟ 21 ਉਡਾਣਾਂ ਪ੍ਰਭਾਵਿਤ ਹੋਈਆਂ ਹਨ।
ਅਜੀਤ ਡੈਸਕ
06-11-2026