10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਐਡਿਨਬਰਾ ਦੇ ਯਾਦਗਾਰੀ ਸਮਾਗਮ ’ ਚ ਵਿਸ਼ਵ ਜੰਗਾਂ ’ ਚ ਭਾਰਤ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਵਿਖੇ ਹੋਏ ਯਾਦਗਾਰੀ ਐਤਵਾਰ ਦੇ ਸਮਾਗਮ ਦੌਰਾਨ ਭਾਰਤੀ ਕੌਂਸਲ ਜਨਰਲ ਸਿਧਾਰਥ ਮਲਿਕ ਨੇ ਭਾਰਤ ਵਲੋਂ ਪੌਪੀ ਫੁੱਲਾਂ ਦਾ ਚੱਕਰ ਭੇਟ ਕਰਕੇ ਬ੍ਰਿਟਿਸ਼ ਫੌਜ ਵਿਚ ਸੇਵਾ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ।

ਅਜੀਤ ਡੈਸਕ 10-11-2026
ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਵਿਖੇ ਹੋਏ ਯਾਦਗਾਰੀ ਐਤਵਾਰ ਦੇ ਸਮਾਗਮ ਦੌਰਾਨ ਭਾਰਤੀ ਕੌਂਸਲ ਜਨਰਲ ਸਿਧਾਰਥ ਮਲਿਕ ਨੇ ਭਾਰਤ ਵਲੋਂ ਪੌਪੀ ਫੁੱਲਾਂ ਦਾ ਚੱਕਰ ਭੇਟ ਕਰਕੇ ਬ੍ਰਿਟਿਸ਼ ਫੌਜ ਵਿਚ ਸੇਵਾ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ। ਕੌਂਸਲੇਟ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਸੇਵਾ ਦੌਰਾਨ ਜਾਨਾਂ ਵਾਰਨ ਵਾਲੇ ਸਾਰੇ ਸੈਨਿਕਾਂ ਦੀ ਹਿੰਮਤ ਤੇ ਕੁਰਬਾਨੀ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਿਜਦਾ ਕਰਦਿਆਂ ਅਮਨ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਵੀ ਦੁਹਰਾਇਆ ਗਿਆ। ਕੌਂਸਲੇਟ ਨੇ ਸੁਨੇਹਾ ਦਿੱਤਾ ਕਿ ਇਨ੍ਹਾਂ ਸੈਨਿਕਾਂ ਦੀ ਬਹਾਦਰੀ ਅਤੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾਣਾ ਚਾਹੀਦਾ।
ਪਿਛਲੀ ਖ਼ਬਰ ਗਲਾਸਗੋ ਦੇ ਜਾਰਜ ਸਕੁਏਅਰ ਵਿਖੇ ਲਾਰਡ ਪ੍ਰੋਵੋਸਟ ਜੈਕਲੀਨ ਮੈਕਲਰਨ ਤੇ ਹੋਰ ਸ਼ਰਧਾਂਜਲੀ ਭੇਂਟ ਕਰਦੇ ਹੋਏ। ਸਕਾਟਲੈਂਡ ’ ਚ... ਅਗਲੀ ਖ਼ਬਰ ਅਮਰਜੀਤ ਜੰਮੂ ਦੀ ਅਗਵਾਈ ਹੇਠ ਸਿੱਖ ਬੀਬੀਆਂ ਤੇ ਵਲੰਟੀਅਰਾਂ ਨੇ ਹਜ਼ਾਰਾਂ ਪੌਪੀਆਂ ਬੁਣ ਕੇ ਤਿਆਰ ਕੀਤਾ ਯਾਦਗਾਰੀ ਪਰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।