18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਪਾਈਸਜੈੱਟ ਬੋਰਡ ਨੇ 5,500 ਕਰੋੜ ਰੁਪਏ ਜੁਟਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 18 ਨਵੰਬਰ (ਏਜੰਸੀ)-ਆਰਥਿਕ ਮੁਸ਼ਕਿਲਾਂ ਨਾਲ ਜੂਝ ਰਹੀ ਸਪਾਈਸਜੈੱਟ ਦੇ ਬੋਰਡ ਨੇ ਬੁੱਧਵਾਰ ਨੂੰ ਆਪਣੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ 5,500 ਕਰੋੜ ਰੁਪਏ ਤੱਕ ਦੀ ਰਾਸ਼ੀ ਜੁਟਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਅਰਲਾਈਨ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਵਿੱਤੀ ਅਤੇ ਸੰਚਾਲਨ ਸੰਬੰਧੀ ਮੁਸ਼ਕਿਲਾਂ ਸ਼ਾਮਿਲ ਹਨ।

ਅਜੀਤ ਡੈਸਕ 19-11-2026
ਨਵੀਂ ਦਿੱਲੀ, 18 ਨਵੰਬਰ (ਏਜੰਸੀ)-ਆਰਥਿਕ ਮੁਸ਼ਕਿਲਾਂ ਨਾਲ ਜੂਝ ਰਹੀ ਸਪਾਈਸਜੈੱਟ ਦੇ ਬੋਰਡ ਨੇ ਬੁੱਧਵਾਰ ਨੂੰ ਆਪਣੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ 5,500 ਕਰੋੜ ਰੁਪਏ ਤੱਕ ਦੀ ਰਾਸ਼ੀ ਜੁਟਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਅਰਲਾਈਨ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਵਿੱਤੀ ਅਤੇ ਸੰਚਾਲਨ ਸੰਬੰਧੀ ਮੁਸ਼ਕਿਲਾਂ ਸ਼ਾਮਿਲ ਹਨ। ਬੁੱਧਵਾਰ ਨੂੰ ਹੋਈ ਮੀਟਿੰਗ ਵਿਚ ਬੋਰਡ ਨੂੰ ਸੰਭਾਵੀ ਨਵੇਂ ਨਿਵੇਸ਼ਕਾਂ ਨਾਲ ਨਿਵੇਸ਼ ਬਾਰੇ ਚੱਲ ਰਹੀ ਗੱਲਬਾਤ ਬਾਰੇ ਜਾਣੂ ਕਰਵਾਇਆ। ਇਕ ਬਿਆਨ ਅਨੁਸਾਰ ਬੋਰਡ ਨੇ ਏਅਰਲਾਈਨ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ, ਸਮਰੱਥਾ ਨੂੰ ਮੁੜ ਬਹਾਲ ਕਰਨ ਅਤੇ ਇਸ ਦੇ ਪੁਨਰ-ਉਥਾਨ ਨੂੰ ਅੱਗੇ ਵਧਾਉਣ ਲਈ 5,500 ਕਰੋੜ ਰੁਪਏ ਤੱਕ ਦੀ ਰਾਸ਼ੀ ਜੁਟਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਬੋਰਡ ਨੇ ਪ੍ਰਬੰਧਨ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਕੰਮ ਕਰਨ। ਇਸ ਤੋਂ ਇਲਾਵਾ ਬੋਰਡ ਨੇ ਕੰਪਨੀ ਦੀ ਅਧਿਕਾਰਤ ਸ਼ੇਅਰ ਪੂੰਜੀ ਨੂੰ 2,000 ਕਰੋੜ ਰੁਪਏ ਤੋਂ ਵਧਾ ਕੇ 7,500 ਕਰੋੜ ਰੁਪਏ ਕਰਨ ਨੂੰ ਮਨਜ਼ੂਰੀ ਦਿੱਤੀ, ਜੋ ਕਿ ਸ਼ੇਅਰਧਾਰਕਾਂ ਅਤੇ ਰੈਗੂਲੇਟਰੀ ਸੰਸਥਾਵਾਂ ਦੀਆਂ ਜ਼ਰੂਰੀ ਮਨਜ਼ੂਰੀਆਂ ’ਤੇ ਨਿਰਭਰ ਕਰੇਗੀ।
ਪਿਛਲੀ ਖ਼ਬਰ 27 ਟਰਾਂਸਜੈਂਡਰ ਫ਼ੌਜੀਆਂ ਨੂੰ ਸੇਵਾ ਤੋਂ ਕੱਢਣ ’ਤੇ ਅਪੀਲੀ ਅਦਾਲਤ ਦੀ ਰੋਕ ਅਗਲੀ ਖ਼ਬਰ ਮੁੰਬਈ ’ਚ ਦਾਊਦ ਨਾਲ ਜੁੜੀ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ’ਤੇ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।