19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬ੍ਰੈਡਫੋਰਡ ’ ਚ ਕੌਂਸਲਰ ਇਬਰਾਰ ਅਲੀ ’ ਤੇ ਚਾਕੂ ਨਾਲ ਹਮਲਾ , ਹਾਲਤ ਗੰਭੀਰ 52 ਸਾਲਾ ਕੌਂਸਲਰ ਹਸਪਤਾਲ ਦਾਖ਼ਲ

ਲੈਸਟਰ (ਇੰਗਲੈਂਡ), 19 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਸ਼ਹਿਰ ਬ੍ਰੈਡਫੋਰਡ ’ਚ ਵੀਰਵਾਰ ਨੂੰ ਦਿਨ-ਦਿਹਾੜੇ ਇਕ ਕੌਂਸਲਰ ’ਤੇ ਚਾਕੂ ਨਾਲ ਹਮਲਾ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ’ਚ ਗੰਭੀਰ ਜ਼ਖ਼ਮੀ ਹੋਏ 52 ਸਾਲਾ ਵਿਅਕਤੀ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਬਰਾਰ ਅਲੀ 20-11-2026
ਲੈਸਟਰ (ਇੰਗਲੈਂਡ), 19 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਸ਼ਹਿਰ ਬ੍ਰੈਡਫੋਰਡ ’ਚ ਵੀਰਵਾਰ ਨੂੰ ਦਿਨ-ਦਿਹਾੜੇ ਇਕ ਕੌਂਸਲਰ ’ਤੇ ਚਾਕੂ ਨਾਲ ਹਮਲਾ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ’ਚ ਗੰਭੀਰ ਜ਼ਖ਼ਮੀ ਹੋਏ 52 ਸਾਲਾ ਵਿਅਕਤੀ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜ਼ਖ਼ਮੀ ਵਿਅਕਤੀ ਦੀ ਪਛਾਣ ਬ੍ਰੈਡਫੋਰਡ ਦੇ ਆਜ਼ਾਦ ਕੌਂਸਲਰ ਇਬਰਾਰ ਅਲੀ ਵਜੋਂ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ’ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੈਸਟ ਯੌਰਕਸ਼ਾਇਰ ਪੁਲਿਸ ਨੂੰ ਸਵੇਰੇ ਕਰੀਬ 11 ਵੱਜ ਕੇ 4 ਮਿੰਟ ’ਤੇ ਬ੍ਰੈਡਫੋਰਡ ਦੀ ਮੈਨਸ ਸਟਰੀਟ ’ਤੇ ਇਕ ਵਿਅਕਤੀ ਨੂੰ ਚਾਕੂ ਮਾਰੇ ਜਾਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ। ਹਮਲੇ ’ਚ ਜ਼ਖ਼ਮੀ ਹੋਏ ਵਿਅਕਤੀ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਇਕ ਸ਼ੱਕੀ ਵਿਅਕਤੀ ਥੌਰਨਬਰੀ ਐਵੇਨਿਊ ਸਥਿਤ ਇਕ ਮਕਾਨ ਦੀ ਛੱਤ ’ਤੇ ਚੜ੍ਹ ਗਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਹਥਿਆਰਬੰਦ ਪੁਲਿਸ ਅਧਿਕਾਰੀਆਂ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਸ਼ੱਕੀ ਵਿਅਕਤੀ ਨੂੰ ਸੁਰੱਖਿਅਤ ਢੰਗ ਨਾਲ ਹੇਠਾਂ ਉਤਾਰਨ ਅਤੇ ਮਾਮਲੇ ਨੂੰ ਸ਼ਾਂਤੀਪੂਰਵਕ ਸੁਲਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਘਟਨਾ ਦੇ ਮੱਦੇਨਜ਼ਰ ਮੈਨਸ ਸਟਰੀਟ, ਲੀਡਜ਼ ਰੋਡ ਅਤੇ ਥੌਰਨਬਰੀ ਐਵੇਨਿਊ ਦੇ ਕਈ ਹਿੱਸਿਆਂ ’ਚ ਪੁਲਿਸ ਵੱਲੋਂ ਘੇਰਾਬੰਦੀ ਕੀਤੀ ਗਈ ਹੈ। ਥੌਰਨਬਰੀ ਐਵੇਨਿਊ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ, ਜਦਕਿ ਪੁਲਿਸ ਦੀ ਕਾਰਵਾਈ ਜਾਰੀ ਹੈ। ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲਿਬਰਲ ਡੈਮੋਕ੍ਰੇਟ ਪਾਰਟੀ ਦੇ ਕੌਂਸਲਰ ਰਿਆਜ਼ ਅਹਿਮਦ ਨੇ ਕਿਹਾ ਕਿ ਕੌਂਸਲਰ ਇਬਰਾਰ ਅਲੀ ’ਤੇ ਹੋਏ ਹਮਲੇ ਦੀ ਖ਼ਬਰ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਇਬਰਾਰ ਅਲੀ ਦੇ ਜਲਦੀ ਅਤੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ 73 ਸਾਲਾ ਔਰਤ ਨਾਲ ਠੱਗੀ ਦੇ ਦੋਸ਼ ਹੇਠ 2 ਪੰਜਾਬੀ ਗ੍ਰਿਫ਼ਤਾਰ ਅਗਲੀ ਖ਼ਬਰ ਸਿੱਖੀ ਤੇ ਕੌਮੀ ਮਸਲਿਆਂ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।