19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਮੁੰਬਈ, 19 ਨਵੰਬਰ (ਪੀ. ਟੀ.

ਅਜੀਤ ਡੈਸਕ 20-11-2026
ਮੁੰਬਈ, 19 ਨਵੰਬਰ (ਪੀ.ਟੀ.ਆਈ.)-ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਕਥਿਤ ਤੌਰ ’ਤੇ ਐੱਨ.ਸੀ.ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਜ਼ੀਸ਼ਾਨ ਅਖ਼ਤਰ ਦੇ ਨਾਂਅ ’ਤੇ ਦਿੱਤੀ ਗਈ ਹੈ। ਇਹ ਜਾਣਕਾਰੀ ਇਕ ਪੁਲਿਸ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਕੀ ਸੱਚੀ ਹੈ ਜਾਂ ਨਹੀਂ। ਅਦਾਕਾਰ ਨੂੰ ਫੋਨ ’ਤੇ ਜ਼ੀਸ਼ਾਨ ਅਖ਼ਤਰ ਦੇ ਨਾਂਅ ਤੋਂ ਇਕ ਆਵਾਜ਼ ਵਾਲਾ ਸੁਨੇਹਾ ਆਇਆ। ਇਸ ’ਚ ਕਿਹਾ ਗਿਆ ਸੀ ਕਿ ਉਸ ਦਾ ਵੀ ਉਹੀ ਹਾਲ ਹੋਵੇਗਾ ਜੋ ਬਾਬਾ ਸਿੱਦੀਕੀ ਦਾ ਹੋਇਆ ਸੀ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ’ ਤੇ ਗਾਖਲ ਪਰਿਵਾਰ ਪਾਕਿਸਤਾਨ ਦੇ ਗੁਰੂਘਰਾਂ ’ ਚ ਸੰਗਤ ਲਈ ਕਰੇਗਾ ਜਲ ਸੇਵਾ ਅਗਲੀ ਖ਼ਬਰ ਨਿਊਜ਼ੀਲੈਂਡ ਨੇ 5 ਵਿਕਟਾਂ ਦੇ ਨੁਕਸਾਨ ’ ਤੇ 243 ਦੌੜਾਂ ਬਣਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।