21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਿਰਪਾਨ ਦੇ ਮੌਜੂਦਾ ਕਾਨੂੰਨ ਨਾਲ ਛੇੜਛਾੜ ਨਾ ਹੋਵੇ - ਸਿੱਖ ਜਥੇਬੰਦੀਆਂ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀਆਂ ਪੰਜ ਪ੍ਰਮੁੱਖ ਸਿੱਖ ਜਥੇਬੰਦੀਆਂ ਨੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਸਾਂਝਾ ਪੱਤਰ ਲਿਖ ਕੇ ਪਵਿੱਤਰ ਕਿਰਪਾਨ ਸਬੰਧੀ ਮੌਜੂਦਾ ਕਾਨੂੰਨੀ ਅਧਿਕਾਰ ਬਰਕਰਾਰ ਰੱਖਣ ਤੇ ਕਿਸੇ ਵੀ ਤਬਦੀਲੀ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਗੁਰਦੁਆਰਾ ਏਡ, ਸਿੱਖ ਫੈਡਰੇਸ਼ਨ ਯੂ.

ਅਜੀਤ ਡੈਸਕ 22-11-2026
ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀਆਂ ਪੰਜ ਪ੍ਰਮੁੱਖ ਸਿੱਖ ਜਥੇਬੰਦੀਆਂ ਨੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਸਾਂਝਾ ਪੱਤਰ ਲਿਖ ਕੇ ਪਵਿੱਤਰ ਕਿਰਪਾਨ ਸਬੰਧੀ ਮੌਜੂਦਾ ਕਾਨੂੰਨੀ ਅਧਿਕਾਰ ਬਰਕਰਾਰ ਰੱਖਣ ਤੇ ਕਿਸੇ ਵੀ ਤਬਦੀਲੀ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਗੁਰਦੁਆਰਾ ਏਡ, ਸਿੱਖ ਫੈਡਰੇਸ਼ਨ ਯੂ.ਕੇ., ਸੁਪਰੀਮ ਸਿੱਖ ਕੌਂਸਲ ਯੂ.ਕੇ. ਤੇ ਯੂ.ਕੇ. ਗੁਰਦੁਆਰਾ ਅਲਾਇੰਸ ਵਲੋਂ ਸਾਂਝੇ ਤੌਰ ’ਤੇ ਲਿਖਿਆ ਗਿਆ ਹੈ। ਜਥੇਬੰਦੀਆਂ ਨੇ ਗ੍ਰਹਿ ਮੰਤਰੀ ਦੇ 6 ਨਵੰਬਰ ਦੇ ਬਿਆਨ ’ਤੇ ਚਿੰਤਾ ਪ੍ਰਗਟਾਈ ਹੈ, ਜਿਸ ’ਚ ਉਨ੍ਹਾਂ ਕਿਰਪਾਨ ਲਈ ਧਾਰਮਿਕ ਛੋਟ ਦੀ ਸਮੀਖਿਆ ਸਬੰਧੀ ਕੋਈ ਵੀ ਵਿਕਲਪ ਰੱਦ ਨਾ ਕਰਨ ਦੀ ਗੱਲ ਆਖੀ ਸੀ। ਹਾਲਾਂਕਿ ਪੱਤਰ ਮੁਤਾਬਕ 17 ਨਵੰਬਰ ਨੂੰ ਪੁਲਿਸਿੰਗ ਮੰਤਰੀ ਸਾਰਾਹ ਜੋਨਜ਼ ਨੇ ਸਿੱਖ ਸੰਸਦ ਮੈਂਬਰਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਦਾ ਕਿਰਪਾਨ ਸਬੰਧੀ ਕਾਨੂੰਨ ਬਦਲਣ ਜਾਂ ਇਸ ਦੀ ਨਵੀਂ ਕਾਨੂੰਨੀ ਪਰਿਭਾਸ਼ਾ ਤੈਅ ਕਰਨ ਦਾ ਕੋਈ ਇਰਾਦਾ ਨਹੀਂ। ਜਥੇਬੰਦੀਆਂ ਨੇ ਕਵੈਂਟਰੀ ਵਿਖੇ 14 ਜੂਨ ਨੂੰ ਹੋਏ ਇਕ ਹਜ਼ਾਰ ਤੋਂ ਵੱਧ ਸਿੱਖ ਨੁਮਾਇੰਦਿਆਂ ਦੇ ਇਕੱਠ ਦੇ ਮਤਿਆਂ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਕਿ ਕਿਰਪਾਨ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ ਤੇ ਭਾਈਚਾਰੇ ਦੀ ਪ੍ਰਵਾਨਗੀ ਤੋਂ ਬਿਨਾਂ ਇਸ ਦੇ ਕਾਨੂੰਨੀ ਅਧਿਕਾਰਾਂ ਬਾਰੇ ਕੋਈ ਸਮਝੌਤਾ ਨਹੀਂ ਹੋ ਸਕਦਾ। ਪੱਤਰ ’ਚ ਹੈਨਰੀ ਨੋਵਾਕ ਦੀ ਮੌਤ ’ਤੇ ਦੁੱਖ ਪ੍ਰਗਟਾਉਂਦਿਆਂ ਜਨਤਕ ਸੁਰੱਖਿਆ ਦੇ ਨਾਲ ਧਾਰਮਿਕ ਆਜ਼ਾਦੀ ਦੀ ਰਾਖੀ ਉੱਤੇ ਜ਼ੋਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸਨੌਰ-ਚੋਰਾਂ ਰੋਡ ’ਤੇ ਨਿੱਜੀ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਪਾਰਕਿੰਗ ਪ੍ਰਬੰਧਾਂ ਦੀ ਘਾਟ ਆਈ ਸਾਹਮਣੇ ਅਗਲੀ ਖ਼ਬਰ ਪ੍ਰਿੰਸਟਨ ਯੂਨੀਵਰਸਿਟੀ ਦੀ ਵਿਦਿਆਰਥਣ ‘ ਆਈਸ ’ ਦੀ ਹਿਰਾਸਤ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।