24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਰਤੀ ਵਾਇਲਨ ਵਾਦਕ ਜਿਨਸੀ ਅਪਰਾਧਾਂ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਭਾਰਤੀ ਵਾਇਲਨ ਵਾਦਕ ਜਿਨਸੀ ਅਪਰਾਧਾਂ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਅਜੀਤ ਡੈਸਕ 25-11-2026

ਸੈਕਰਾਮੈਂਟੋ, 24 ਨਵੰਬਰ (ਹੁਸਨ ਲੜੋਆ ਬੰਗਾ)-ਕਰਨਾਟਕ ਸੰਗੀਤ ਦੇ ਪ੍ਰਸਿੱਧ ਵਾਇਲਨ ਵਾਦਕ ਐੱਚ. ਐੱਨ. ਭਾਸਕਰ ਵਿਰੁੱਧ ਇਕ ਨਾਬਾਲਗ ਨਾਲ ਸੰਬੰਧਿਤ ਜਿਨਸੀ ਅਪਰਾਧਾਂ ਦੇ ਦੋਸ਼ ਲੱਗਣ ਕਾਰਨ ਭਾਰਤੀ ਸ਼ਾਸਤਰੀ ਸੰਗੀਤ ਜਗਤ ’ਚ ਹਲਚਲ ਮਚ ਗਈ ਹੈ। ਕੈਲੀਫੋਰਨੀਆ ’ਚ ਉਨ੍ਹਾਂ ਵਿਰੁੱਧ ਚਾਰ ਗੰਭੀਰ ਅਪਰਾਧਿਕ ਦੋਸ਼ ਦਰਜ ਕੀਤੇ ਜਾਣ ਤੋਂ ਬਾਅਦ ਸਾਥੀ ਸੰਗੀਤਕਾਰਾਂ ਨੇ ਗੁੱਸੇ ਤੇ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਹੈ। ਸੈਨ ਡਿਏਗੋ ਸੁਪੀਰੀਅਰ ਕੋਰਟ ਦੇ ਰਿਕਾਰਡ ਅਨੁਸਾਰ, 50 ਸਾਲਾ ਭਾਸਕਰ ਵਿਰੁੱਧ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਦਰਜ ਕੀਤੇ ਗਏ ਹਨ। ਇਹ ਕਥਿਤ ਅਪਰਾਧ 4 ਸਤੰਬਰ ਤੋਂ 26 ਸਤੰਬਰ 2026 ਦਰਮਿਆਨ ਵਾਪਰੇ ਦੱਸੇ ਜਾਂਦੇ ਹਨ। 6 ਨਵੰਬਰ ਨੂੰ ਉਨ੍ਹਾਂ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਸੀ। 

ਪਿਛਲੀ ਖ਼ਬਰ ਪਾਕਿਸਤਾਨ ’ਚ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਦੀਪਮਾਲਾ ਦਾ ਮਨਮੋਹਕ ਦ੍ਰਿਸ਼। ਅਗਲੀ ਖ਼ਬਰ ਮੁੰਬਈ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।