ਟਰੰਪ ਨੇ ਜੂਲਿਆਨੀ ਨੂੰ ਅਮਰੀਕਾ ਦੇ ਸਰਬਉੱਚ ਨਾਗਰਿਕ ਸਨਮਾਨ ਨਾਲ ਨਿਵਾਜਿਆ
ਨਿਊਯਾਰਕ, 25 ਨਵੰਬਰ (ਰਾਜੂ ਸਹਿਬਾਜ਼ਪੁਰਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਯਾਰਕ ਸ਼ਹਿਰ ਦੇ ਸਾਬਕਾ ਮੇਅਰ ਰੂਡੀ ਜੂਲਿਆਨੀ ਨੂੰ ‘ਪ੍ਰੈਜ਼ੀਡੈਂਸ਼ੀਅਲ ਮੈਡਲ ਆਫ਼ ਫਰੀਡਮ’ ਨਾਲ ਸਨਮਾਨਿਤ ਕੀਤਾ। ਦੇਸ਼ ਦਾ ਇਹ ਸਰਬਉਚ ਨਾਗਰਿਕ ਸਨਮਾਨ ਦਿੰਦਿਆਂ ਟਰੰਪ ਨੇ 11 ਸਤੰਬਰ ਦੇ ਅੱਤਵਾਦੀ ਹਮਲਿਆਂ ਮਗਰੋਂ ਸੰਕਟ ਦੀ ਘੜੀ ਵਿਚ ਸ਼ਹਿਰ ਦੀ ਅਗਵਾਈ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਅਜੀਤ ਡੈਸਕ
26-11-2026