ਬਰਤਾਨੀਆ - ਯੂਰਪੀ ਸੰਘ ਦੇ ਨਵੇਂ ਸਮਝੌਤੇ ਦਾ ਤਨਮਨਜੀਤ ਸਿੰਘ ਢੇਸੀ ਵਲੋਂ ਸੰਸਦ ’ ਚ ਸਵਾਗਤ
ਲੰਡਨ, 25 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਲੋਹ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਅਤੇ ਯੂਰਪੀ ਸੰਘ ਦਰਮਿਆਨ ਹੋਏ ਨਵੇਂ ਸਮਝੌਤੇ ਦਾ ਸਵਾਗਤ ਕਰਦਿਆਂ ਇਸ ਨੂੰ ਨੌਜਵਾਨਾਂ ਦੇ ਭਵਿੱਖ ਲਈ ਅਹਿਮ ਕਦਮ ਕਰਾਰ ਦਿੱਤਾ ਹੈ। ਬਰਤਾਨਵੀ ਸੰਸਦ ਵਿਚ ਬੋਲਦਿਆਂ ਢੇਸੀ ਨੇ ਪਿਛਲੀ ਕੰਸਰਵੇਟਿਵ ਸਰਕਾਰ ਵੱਲੋਂ ਕੀਤੇ ਗਏ ਬ੍ਰੈਗਜ਼ਿਟ ਸਮਝੌਤੇ ਦੀ ਆਲੋਚਨਾ ਕਰਦਿਆਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਵੱਲੋਂ ਯੂਰਪੀ ਸੰਘ ਨਾਲ ਸਬੰਧ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਅਜੀਤ ਡੈਸਕ
26-11-2026