26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਿੱਖ ਮਿਸ਼ਨਰੀ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਬੱਚਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਆਪਣੀ ਸੰਗੀਤਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 27-11-2026

ਲੰਡਨ, 26 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਬੱਚਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਆਪਣੀ ਸੰਗੀਤਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸੁਸਾਇਟੀ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜਦਕਿ ਬਾਕੀ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਲਈ ਇਨਾਮ ਦਿੱਤੇ ਗਏ। ਇਨਾਮਾਂ ਦੀ ਸੇਵਾ ਚੜ੍ਹਦੀ ਕਲਾ ਨੌਜਵਾਨ ਸਭਾ ਵੱਲੋਂ ਕੀਤੀ ਗਈ। ਇਸ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸੰਗੀਤ ਤੇ ਸਿੱਖ ਵਿਰਸੇ ਨਾਲ ਜੋੜਨਾ ਸੀ। ਸਮਾਗਮ ਦੇ ਅੰਤ ਵਿਚ ਸਿੱਖ ਮਿਸ਼ਨਰੀ ਸੁਸਾਇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਬੁੱਟਰ ਵਲੋਂ ਸਮੂਹ ਸੰਗਤ ਅਤੇ ਸੰਗੀਤ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।

 

ਪਿਛਲੀ ਖ਼ਬਰ ਬਰਫ਼ ’ ਚ ਢੱਕੇ ਵੈਨਕੂਵਰ ਦੇ ਪਹਾੜਾਂ ’ ਤੇ ਸਰਦ ਰੁੱਤ ਦੀਆਂ ਖੇਡਾਂ ਲਈ ਤਿਆਰੀਆਂ ਅਗਲੀ ਖ਼ਬਰ ਬਰਤਾਨੀਆ ਦੀ ਪ੍ਰਸਿੱਧ ਪ੍ਰਚੂਨ ਕੰਪਨੀ ਪੌਂਡਲੈਂਡ ਆਰਥਿਕ ਸੰਕਟ ’ ਚ 11 ਹਜ਼ਾਰ ਨੌਕਰੀਆਂ ਖ਼ਤਰੇ ’ ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।