29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੁਹੰਮਦ ਸ਼ਮੀ ਨੇ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 29 ਨਵੰਬਰ (ਇੰਟ.) -ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪਾਰਟੀ ਦੇ ਘੱਟ ਗਿਣਤੀ ਮੋਰਚੇ ਦੇ ਪ੍ਰਧਾਨ ਕੁੰਵਰ ਬਾਸਿਤ ਅਲੀ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 30-11-2026
ਨਵੀਂ ਦਿੱਲੀ, 29 ਨਵੰਬਰ (ਇੰਟ.)-ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪਾਰਟੀ ਦੇ ਘੱਟ ਗਿਣਤੀ ਮੋਰਚੇ ਦੇ ਪ੍ਰਧਾਨ ਕੁੰਵਰ ਬਾਸਿਤ ਅਲੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਸ਼ਮੀ ਵੀ ਰਾਜਨੀਤੀ ਵਿੱਚ ਕਦਮ ਰੱਖ ਸਕਦੇ ਹਨ। ਇਹ ਮੁਲਾਕਾਤ ਉਸ ਸਮੇਂ ਹੋਈ ਹੈ, ਜਦੋਂ ਇਸ ਮਹੀਨੇ ਦੀ ਸ਼ੁਰੂਆਤ ਵਿਚ ਇਕ ਹੋਰ ਕ੍ਰਿਕਟਰ ਯੁਜਵੇਂਦਰ ਚਾਹਲ ਨੂੰ ਭਾਜਪਾ ਦੇ ਕੌਮੀ ਓ.ਬੀ.ਸੀ. ਮੋਰਚੇ ਦੀ ਕਾਰਜਕਾਰੀ ਕਮੇਟੀ ਵਿਚ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ। ਭਾਜਪਾ ਦੇ ਵੱਡੇ ਆਗੂਆਂ ਨਾਲ ਸ਼ਮੀ ਦੀ ਮੁਲਾਕਾਤ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਕੀ ਤੇਜ਼ ਗੇਂਦਬਾਜ਼ ਸ਼ਮੀ ਵੀ ਰਾਜਨੀਤੀ ਵਿਚ ਕੋਈ ਜ਼ਿੰਮੇਵਾਰੀ ਸੰਭਾਲ ਸਕਦੇ ਹਨ। ਸ਼ਮੀ ਨੇ 6 ਨਵੰਬਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ 13 ਸਾਲਾਂ ਦੇ ਟੈਸਟ ਕਰੀਅਰ ਦਾ ਅੰਤ ਹੋ ਗਿਆ। ਸ਼ਮੀ ਨੇ ਭਾਰਤ ਵੱਲੋਂ 64 ਟੈਸਟ ਮੈਚ ਖੇਡੇ ਤੇ 122 ਪਾਰੀਆਂ ਵਿਚ 229 ਵਿਕਟਾਂ ਹਾਸਲ ਕੀਤੀਆਂ। ਉਨ੍ਹਾਂ ਦੀ ਗੇਂਦਬਾਜ਼ੀ ਦੀ ਔਸਤ 27.71 ਅਤੇ ਇਕਾਨਮੀ 3.30 ਰਹੀ। ਉਨ੍ਹਾਂ ਦਾ ਸਭ ਤੋਂ ਵਧੀਆ ਪ੍ਰਦਰਸ਼ਨ 56 ਦੌੜਾਂ ਦੇ ਕੇ 6 ਵਿਕਟਾਂ ਲੈਣਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 12 ਵਾਰ ਇਕ ਪਾਰੀ ਵਿੱਚ 4 ਵਿਕਟਾਂ ਤੇ 6 ਵਾਰ 5 ਵਿਕਟਾਂ ਲੈਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪਿਛਲੀ ਖ਼ਬਰ ਵਿਕਟੋਰੀਆ ’ਚ ਵਿਧਾਨ ਸਭਾ ਚੋਣਾਂ ’ਚ ਰਾਜਾ ਰੈੱਡੀ ਦੀ ਜਿੱਤ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਰਤਾਨੀਆ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।