ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਗਈ ਅਰਦਾਸ - ਸੁਖਵਿੰਦਰ ਸਿੰਘ
ਕਰਨਾਲ, 1 ਸਤੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਵਲੋਂ ਹੋਏ ਆਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਘੂਜੀਤ ਵਿਰਕ ਸੀਨੀਅਰ ਮੀਤ ਪ੍ਰਧਾਨ ਦੇ ਦਿਸ਼ਾ- ਨਿਰਦੇਸ਼ਾ ਮੁਤਾਬਿਕ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜਦੀ ਕਲਾ ਲਈ ਪਿਛਲੇ ਦਿਨੀਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਅਤੇ ਅਦਾਰਿਆਂ ਵਿਖੇ 29 ਅਗਸਤ ਨੂੰ ਅਰਦਾਸ ਬੇਨਤੀ ਕੀਤੀ ਗਈ। ਇਸ ਸੰਬੰਧ ਵਿਚ ਸਿੱਖ ਮਿਸ਼ਨ ਹਰਿਆਣਾ ਦੇ ਸਟਾਫ਼ ਵਲੋਂ ਵੀ ਬੰਦੀ ਸਿੰਘਾਂ ਦੀ ਚੜਦੀ ਕਲਾ, ਤੰਦਰੁਸਤੀ ਅਤੇ ਰਿਹਾਈ ਲਈ ਅਰਦਾਸ ਬੇਨਤੀ ਕੀਤੀ ਗਈ।
ਕਰਨਾਲ, 1 ਸਤੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਵਲੋਂ ਹੋਏ ਆਦੇਸ਼ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਘੂਜੀਤ ਵਿਰਕ ਸੀਨੀਅਰ ਮੀਤ ਪ੍ਰਧਾਨ ਦੇ ਦਿਸ਼ਾ- ਨਿਰਦੇਸ਼ਾ ਮੁਤਾਬਿਕ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜਦੀ ਕਲਾ ਲਈ ਪਿਛਲੇ ਦਿਨੀਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਅਤੇ ਅਦਾਰਿਆਂ ਵਿਖੇ 29 ਅਗਸਤ ਨੂੰ ਅਰਦਾਸ ਬੇਨਤੀ ਕੀਤੀ ਗਈ। ਇਸ ਸੰਬੰਧ ਵਿਚ ਸਿੱਖ ਮਿਸ਼ਨ ਹਰਿਆਣਾ ਦੇ ਸਟਾਫ਼ ਵਲੋਂ ਵੀ ਬੰਦੀ ਸਿੰਘਾਂ ਦੀ ਚੜਦੀ ਕਲਾ, ਤੰਦਰੁਸਤੀ ਅਤੇ ਰਿਹਾਈ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਜੋ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਗੁਜ਼ਾਰ ਚੁੱਕੇ ਸਿੰਘਾਂ ਦੇ ਮਾਮਲੇ ਵਿਚ ਜੇਕਰ ਕਾਨੂੰਨੀ ਅਤੇ ਸੰਵਿਧਾਨਕ ਹੱਕਾਂ ਅਨੁਸਾਰ ਰਿਹਾਈ ਨਹੀਂ ਹੁੰਦੀ ਤਾਂ ਇਹ ਗੰਭੀਰ ਸਵਾਲ ਪੈਦਾ ਕਰਦੀ ਹੈ। ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਸੰਬੰਧ ਰੱਖਦਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਪਾਸੋਂ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ।