02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

7 ਪਿੰਡਾਂ ਦੇ 65 ਨਸ਼ਾ ਪੀੜਤਾਂ ਨੂੰ ਇਲਾਜ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ

ਡੱਬਵਾਲੀ, 1 ਸਤੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਜ਼ਿਲ੍ਹਾ ਪੁਲੀਸ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਗੰਗਾ ਦੇ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ। ਜਿਸ ਵਿੱਚ ਆਲੇ-ਦੁਆਲੇ ਦੇ 7 ਪਿੰਡਾਂ ਦੇ 65 ਨਸ਼ਾ ਪੀੜਤਾਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਇਲਾਜ ਤੇ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ।

ਅਜੀਤ ਡੈਸਕ 02-09-2026
ਡੱਬਵਾਲੀ, 1 ਸਤੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਜ਼ਿਲ੍ਹਾ ਪੁਲੀਸ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਗੰਗਾ ਦੇ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ। ਜਿਸ ਵਿੱਚ ਆਲੇ-ਦੁਆਲੇ ਦੇ 7 ਪਿੰਡਾਂ ਦੇ 65 ਨਸ਼ਾ ਪੀੜਤਾਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਇਲਾਜ ਤੇ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ। ਇਨ੍ਹਾਂ ਵਿੱਚ 5 ਨਵੇਂ ਨਸ਼ਾ ਪੀੜਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਇਲਾਜ ਨਾਲ ਜੋੜਿਆ ਗਿਆ। ਪੁਲੀਸ ਬੁਲਾਰੇ ਆਨੰਦ ਕੁਮਾਰ ਨੇ ਦੱਸਿਆ ਕਿ ਕੈਂਪ ਵਿੱਚ ਮੌਜਗੜ੍ਹ, ਜੰਡਵਾਲਾ ਬਿਸ਼ਨੋਈਆਂ, ਕਾਲੂਆਣਾ, ਅਬੁੱਬਸ਼ਹਿਰ, ਮੋਡੀ, ਚੌਟਾਲਾ ਅਤੇ ਗੰਗਾ ਦੇ ਨਸ਼ਾ ਪੀੜਤ ਸ਼ਾਮਲ ਹੋਏ। ਸਿਵਲ ਹਸਪਤਾਲ ਡੱਬਵਾਲੀ ਦੇ ਏਐੱਸਐੱਮਓ ਡਾ. ਹਰਸਿਮਰਨ ਸਿੰਘ ਨੇ ਕਾਊਂਸਲਿੰਗ ਕਰਕੇ ਸਿਹਤ ਸਬੰਧੀ ਸਲਾਹ ਦਿੱਤੀ। ­ਇਸੇ ਦੌਰਾਨ ਪਿੰਡ ਗੰਗਾ ਵਿੱਚ ਨਸ਼ਾ ਛੁਡਾਊ ਕਮੇਟੀ, ਗ੍ਰਾਮ ਪੰਚਾਇਤ ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਖੇਡ ਮੁਕਾਬਲੇ ਕਰਵਾਏ ਗਏ। ਸਰਕਾਰੀ ਸਕੂਲ ਅਤੇ ਗੁਰੂ ਨਾਨਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨੇ 100, 200 ਅਤੇ 400 ਮੀਟਰ ਦੌੜ ਵਿੱਚ ਹਿੱਸਾ ਲਿਆ। ਜੇਤੂ ਬੱਚਿਆਂ ਨੂੰ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਨਸ਼ੇ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ ਗਿਆ।
ਪਿਛਲੀ ਖ਼ਬਰ ਐਸ.ਆਈ. ਦਲਬੀਰ ਸਿੰਘ ਨੂੰ ਇੰਸਪੈਕਟਰ ਵਜੋਂ ਤਰੱਕੀ ਐਸ.ਪੀ. ਮਨਪ੍ਰੀਤ ਸਿੰਘ ਸੂਦਨ ਨੇ ਸਟਾਰ ਲਗਾ ਕੇ ਦਿੱਤੀ ਵਧਾਈ ਅਗਲੀ ਖ਼ਬਰ ਭਗਤ ਰਵਿਦਾਸ ਜੀ ਦੇ ਵਿਚਾਰ ਸਮਾਜਿਕ ਸਾਂਝੀਵਾਲਤਾ ਤੇ ਭਾਈਚਾਰੇ ਦੀ ਮਜ਼ਬੂਤ ਨੀਂਹ-ਦਵੇਂਦਰ ਸਿੰਘ ਬਬਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।