04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਲੋਂ 33ਵਾਂ ਖੂਨਦਾਨ ਕੈਂਪ

ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ 33ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਕੁੱਲ 333 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਅਜੀਤ ਡੈਸਕ 04-09-2026
ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ 33ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਕੁੱਲ 333 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸਮਾਗਮ ਵਿਚ ਚੇਅਰਮੈਨ ਅਸ਼ੋਕ ਕੁਮਾਰ, ਜਨਰਲ ਸਕੱਤਰ ਡਾ. ਰਮੇਸ਼ ਕੁਮਾਰ, ਸਿੱਖਿਆ ਸ਼ਾਸਤਰੀ ਅਨਿਲ ਕੁਮਾਰ, ਵੱਖ-ਵੱਖ ਮੁਕੰਦ ਸੰਸਥਾਵਾਂ ਅਤੇ ਸਕੂਲਾਂ ਦੇ ਡਾਇਰੈਕਟਰਾਂ ਅਤੇ ਪ੍ਰਿੰਸੀਪਲਾਂ ਦੇ ਨਾਲ ਮੌਜੂਦ ਸਨ। ਵਿਦਿਆਰਥੀਆਂ, ਸਟਾਫ ਮੈਂਬਰਾਂ, ਪਿੰਡ ਵਾਸੀਆਂ, ਵਰਕਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੇ ਖੂਨਦਾਨ ਕੈਂਪ ਵਿਚ ਉਤਸ਼ਾਹ ਨਾਲ ਖੂਨਦਾਨ ਕੀਤਾ। ਇਸ ਮੌਕੇ ਏਮਜ਼, ਨਵੀਂ ਦਿੱਲੀ ਦੇ ਡਾਕਟਰਾਂ ਅਤੇ ਮੈਡੀਕਲ ਟੀਮਾਂ ਨੇ ਕੈਂਪ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਚੇਅਰਮੈਨ ਅਸ਼ੋਕ ਕੁਮਾਰ ਨੇ ਖੂਨਦਾਨੀਆਂ ਅਤੇ ਪ੍ਰਬੰਧਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰਿੰ. ਸੰਜੀਵ ਸਹਿਗਲ ਨੇ ਸਾਰੇ ਖੂਨਦਾਨੀਆਂ, ਮਹਿਮਾਨਾਂ, ਏਮਜ਼ ਮੈਡੀਕਲ ਟੀਮ, ਸਟਾਫ ਮੈਂਬਰਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 333 ਯੂਨਿਟ ਖੂਨ ਦਾ ਸੰਗ੍ਰਹਿ ਸੰਸਥਾ ਅਤੇ ਸਥਾਨਕ ਭਾਈਚਾਰੇ ਦੀ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਆਨਲਾਈਨ ਭਜਨ ਗਾਇਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ 260 ਗ੍ਰਾਮ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿਚ ਮੁੱਖ ਤਸਕਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।