04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ ਅੱਜ

ਟੋਹਾਣਾ, 3 ਸਤੰਬਰ (ਮਨਜੀਤ ਸਿੰਘ ਮੰਨੀ)- ‘ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ, ਵਧਾਓ ਕੌਮ ਦਾ ਮਾਣ।’ ਦੇ ਮੰਤਵ ਤਹਿਤ ਸਿੱਖ ਧਰਮ ਦੀ ਮਹਾਨ ਪਰੰਪਰਾ ਅਤੇ ਸਿੱਖੀ ਸਰੂਪ ਦੀ ਸੰਭਾਲ ਪ੍ਰਤੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 04-09-2026
ਟੋਹਾਣਾ, 3 ਸਤੰਬਰ (ਮਨਜੀਤ ਸਿੰਘ ਮੰਨੀ)- ‘ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ, ਵਧਾਓ ਕੌਮ ਦਾ ਮਾਣ।’ ਦੇ ਮੰਤਵ ਤਹਿਤ ਸਿੱਖ ਧਰਮ ਦੀ ਮਹਾਨ ਪਰੰਪਰਾ ਅਤੇ ਸਿੱਖੀ ਸਰੂਪ ਦੀ ਸੰਭਾਲ ਪ੍ਰਤੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਅੱਕਾਂਵਾਲੀ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਸੰਗਤਾਂ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੁਕਾਬਲੇ ਸਬੰਧੀ ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ 4 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਕਰਵਾਇਆ ਜਾਵੇਗਾ। ਇਹ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ, ਪਿੰਡ ਅੱਕਾਂਵਾਲੀ ਵਿਖੇ ਹੋਵੇਗਾ। ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਕਰਵਾਏ ਜਾ ਰਹੇ ਇਸ ਉਪਰਾਲੇ ਦਾ ਮੁੱਖ ਮੰਤਵ ਬੱਚਿਆਂ ਅੰਦਰ ਆਪਣੇ ਧਰਮ, ਵਿਰਸੇ ਤੇ ਸਿੱਖੀ ਸਰੂਪ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਬਚਪਨ ਤੋਂ ਹੀ ਬੱਚਿਆਂ ਨੂੰ ਗੁਰਮਤਿ ਵਿਚਾਰਧਾਰਾ ਅਤੇ ਸਿੱਖੀ ਰਹਿਤ-ਮਰਿਆਦਾ ਨਾਲ ਜੋੜਿਆ ਜਾਵੇ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਸ਼ਾਮਲ ਕਰਵਾਉਣ। ਸਮਾਗਮ ਵਿੱਚ ਹਿੱਸਾ ਲੈਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਅੱਕਾਂਵਾਲੀ ਅਤੇ ਭਾਈ ਗੁਰਚਰਨ ਸਿੰਘ ਗ੍ਰੰਥੀ ਪਿੰਡ ਅੱਕਾਂਵਾਲੀ ਨਾਲ ਸੰਪਰਕ ਕਰ ਸਕਦੇ ਹਨ। ਪ੍ਰਬੰਧਕਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 4 ਸਤੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ, ਪਿੰਡ ਅਕਾਵਾਲੀ ਵਿਖੇ ਪਹੁੰਚ ਕੇ ਇਸ ਉਪਰਾਲੇ ਦਾ ਹਿੱਸਾ ਬਣਨ ਤੇ ਬੱਚਿਆਂ ਨੂੰ ਸਿੱ ਖੀ ਸਰੂਪ ਨਾਲ ਜੋੜਨ ਦੀ ਇਸ ਮੁਹਿੰਮ ਨੂੰ ਸਹਿਯੋਗ ਦੇਣ।
ਪਿਛਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਮੌਕੇ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ 20 ਸਾਲ ਤੋਂ ਪੁਰਾਣੀ ਸ਼ਾਮਲਾਤ ਜ਼ਮੀਨ ਦੇ ਕਬਜ਼ੇ ’ਤੇ ਮਾਲਕੀ ਹੱਕ ਦਿੱਤੇ ਜਾਣਗੇ-ਬੀ. ਡੀ. ਪੀ. ਓ. ਜੋਗੇਸ਼ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।