ਸਰਨਾ-ਜੀ. ਕੇ. ਨੇ ਮੰਗਿਆ ਸਿਰਸਾ ਤੇ ਕਾਲਕਾ ਦਾ ਅਸਤੀਫ਼ਾ
ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਨੇ, ਭ੍ਰਿਸ਼ਟਾਚਾਰ ਤੇ ਧੋਖਾਧੜੀ ਸਮੇਤ ਹੋਰਨਾ ਮੁੱਦਿਆਂ ਨੂੰ ਲੈ ਕੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ’ਤੇ ਨਿਸ਼ਾਨਾਂ ਸਾਧਿਆ ਅਤੇ ਨਾਲ ਹੀ ਦੋਵਾਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਸਰਕਾਰ ਨੂੰ ਦਿੱਲੀ ਗੁਰਦੁਆਰਾ ਚੋਣਾਂ ਵਿਚ ਦਖ਼ਲ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ।
ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਨੇ, ਭ੍ਰਿਸ਼ਟਾਚਾਰ ਤੇ ਧੋਖਾਧੜੀ ਸਮੇਤ ਹੋਰਨਾ ਮੁੱਦਿਆਂ ਨੂੰ ਲੈ ਕੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ’ਤੇ ਨਿਸ਼ਾਨਾਂ ਸਾਧਿਆ ਅਤੇ ਨਾਲ ਹੀ ਦੋਵਾਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਸਰਕਾਰ ਨੂੰ ਦਿੱਲੀ ਗੁਰਦੁਆਰਾ ਚੋਣਾਂ ਵਿਚ ਦਖ਼ਲ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਆਗੂਆਂ ਨੇ ਦੋਸ਼ ਲਾਇਆ ਕਿ ਕਥਿਤ ਤੌਰ ’ਤੇ ਸਿਰਸਾ-ਕਾਲਕਾ ਦੀ ਭ੍ਰਿਸ਼ਟਾਚਾਰ ਤੇ ਧੋਖਾਧੜੀ ਨਾਲ ਜੁੜੀਆਂ ਕਾਰਗੁਜ਼ਾਰੀਆਂ ਨਾਲ ਸਿੱਖ ਕੌਮ ਨੂੰ ਭਾਰੀ ਬਦਨਾਮੀ ਝੱਲਣੀ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੀ ਇੱਕ ਉਦਯੋਗਿਕ ਜਾਇਦਾਦ ਨਾਲ ਕਥਿਤ ਧੋਖਾਧੜੀ ਦੇ ਦੋਸ਼ਾਂ ਸਬੰਧੀ ਦਰਜ ਐੱਫ਼.ਆਈ.ਆਰ. ਵਿਚ ਦਿੱਲੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਤੇ ਮਨਜੀਤ ਸਿੰਘ ਔਲਖ ਤੇ ਹੋਰਾਂ ਦਾ ਨਾਂਅ ਸ਼ਾਮਲ ਹੈ। ਸਰਨਾ-ਜੀ.ਕੇ. ਨੇ ਕਿਹਾ ਕਿ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸ ਮਾਮਲੇ ’ਚ ਸਿਰਫ਼ ਤਕਨੀਕੀ ਦਲੀਲਾਂ ਪਿੱਛੇ ਨਹੀਂ ਲੁਕ ਸਕਦਾ ਤੇ ਉਸ ਨੂੰ ਸੰਗਤ ਅੱਗੇ ਜਵਾਬਦੇਹ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਦਿੱਲੀ ਦੇ ਮੰਤਰੀ ਸਿਰਸਾ ਵੱਲੋਂ ਵੀ ਆਪਣੇ ਮੁਫਾਦਾਂ ਲਈ ਦਿੱਲੀ ਕਮੇਟੀ ਦੇ ਫ਼ੈਸਲਿਆਂ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਕਥਿਤ ਚੌਲ ਘੁਟਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੰਤਰੀ ਦੇ ਆਲ਼ੇ-ਦੁਆਲੇ ਲਗਾਤਾਰ ਗੰਭੀਰ ਦੋਸ਼ ਅਤੇ ਵਿਵਾਦ ਸਾਹਮਣੇ ਆ ਰਹੇ ਹਨ ਤਾਂ ਭਾਜਪਾ ਲੀਡਰਸ਼ਿਪ ਉਸ ਨੂੰ ਸਰਕਾਰੀ ਅਹੁਦੇ ‘ਤੇ ਕਿਉਂ ਕਾਇਮ ਰੱਖ ਰਹੀ ਹੈ। ਇਸ ਦੌਰਾਨ ਉਨ੍ਹਾਂ ਐੱਸ.ਐੱਸ. ਮੋਤਾ ਸਿੰਘ ਸਕੂਲ ਨੂੰ ਕਥਿਤ ਤੌਰ ’ਤੇ ਕਬਜ਼ੇ ’ਚ ਲੈਣ ਦੀ ਸਾਜਸ਼ ਦਾ ਵੀ ਜ਼ਿਕਰ ਕੀਤਾ।