07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਆਵਾਜ਼ ਵਿਧਾਨ ਸਭਾ ’ਚ ਹਮੇਸ਼ਾ ਬੁਲੰਦ ਕਰਦਾ ਰਹਾਂਗਾ-ਪਰਮਵੀਰ ਸਿੰਘ ਟੋਹਾਣਾ ਵਿਧਾਇਕ ਨੇ ਕਿਹਾ-ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਜਾਇਜ਼, ਸਰਕਾਰ ਤੁਰੰਤ ਕਰੇ ਸਾਰਿਆਂ ਨੂੰ ਪੱਕਾ

ਟੋਹਾਣਾ, 6 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੇ ਵਿਧਾਇਕ ਪਰਮਵੀਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਮਾਂ ਘੱਟ ਮਿਲਣ ਕਾਰਨ ਉਹ ਕਈ ਅਹਿਮ ਲੋਕ ਹਿੱਤ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸਦਨ ’ਚ ਨਹੀਂ ਉਠਾ ਸਕੇ। ਇਨ੍ਹਾਂ ਵਿੱਚੋਂ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਤੇ ਅਧਿਕਾਰਾਂ ਦਾ ਮੁੱਦਾ ਸਭ ਤੋਂ ਅਹਿਮ ਸੀ ਜਿਸ ਨੂੰ ਉਹ ਸ਼ੁਰੂ ਤੋਂ ਹੀ ਮਜ਼ਬੂਤੀ ਨਾਲ ਉਠਾਉਂਦੇ ਆ ਰਹੇ ਹਨ।

ਟੋਹਾਣਾ ਵਿਧਾਇਕ ਪਰਮਵੀਰ ਸਿੰਘ 07-09-2026
ਟੋਹਾਣਾ, 6 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੇ ਵਿਧਾਇਕ ਪਰਮਵੀਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਮਾਂ ਘੱਟ ਮਿਲਣ ਕਾਰਨ ਉਹ ਕਈ ਅਹਿਮ ਲੋਕ ਹਿੱਤ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸਦਨ ’ਚ ਨਹੀਂ ਉਠਾ ਸਕੇ। ਇਨ੍ਹਾਂ ਵਿੱਚੋਂ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਤੇ ਅਧਿਕਾਰਾਂ ਦਾ ਮੁੱਦਾ ਸਭ ਤੋਂ ਅਹਿਮ ਸੀ ਜਿਸ ਨੂੰ ਉਹ ਸ਼ੁਰੂ ਤੋਂ ਹੀ ਮਜ਼ਬੂਤੀ ਨਾਲ ਉਠਾਉਂਦੇ ਆ ਰਹੇ ਹਨ। ਪਰਮਵੀਰ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਤੇ ਉਨ੍ਹਾਂ ਨੂੰ ਆਪਣਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੋਟੇ ਤੋਂ ਛੋਟੇ ਕਰਮਚਾਰੀ ਨੂੰ ਪੱਕਾ ਕਰਨ ਦੀ ਮੰਗ ਵੀ ਉਹ ਪਹਿਲਾਂ ਕਈ ਵਾਰ ਵਿਧਾਨ ਸਭਾ ਵਿੱਚ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਸੂਬੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਜਿਹੜੇ ਸਫ਼ਾਈ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਸਾਡੇ ਪਿੰਡਾਂ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਦੇ ਹਨ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਬਣਦਾ ਸਨਮਾਨ ਤੇ ਹੱਕ ਮਿਲਣਾ ਚਾਹੀਦਾ ਹੈ। ਪਰਮਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਸਫ਼ਾਈ ਕਰਮਚਾਰੀਆਂ ਦੇ ਹੱਕ, ਸਨਮਾਨ ਅਤੇ ਅਧਿਕਾਰਾਂ ਲਈ ਉਨ੍ਹਾਂ ਦੀ ਆਵਾਜ਼ ਹਮੇਸ਼ਾ ਬੁਲੰਦ ਰਹੇਗੀ ਅਤੇ ਉਹ ਭਵਿੱਖ ਵਿੱਚ ਵੀ ਇਹ ਮੁੱਦਾ ਸਰਕਾਰ ਅਤੇ ਵਿਧਾਨ ਸਭਾ ਦੇ ਸਾਹਮਣੇ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ।
ਪਿਛਲੀ ਖ਼ਬਰ ਸਮਾਜ ਸੇਵੀ ਡਾ. ਗੁਰਚਰਨ ਸਿੰਘ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਲੋਕ ਚੇਤਨਾ ਮੰਚ ਵਲੋਂ ਅਧਿਆਪਕ ਦਿਵਸ ਮੌਕੇ 3 ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।