ਤਖ਼ਤ ਪਟਨਾ ਸਾਹਿਬ ਕਮੇਟੀ ਅਹੁਦੇਦਾਰਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੈਰ ਰਸਮੀ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਿਕ ਇਸ ਮੁਲਾਕਾਤ ਦੌਰਾਨ ਸਿੱਖ ਸਮਾਜ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ , ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਕਾਸ, ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਹੋਈ।
ਕ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹੋਏ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ। ਅਜੀਤ ਤਸਵੀਰ
09-09-2026
ਨਵੀਂ ਦਿੱਲੀ,8 ਸਤੰਬਰ (ਜਗਤਾਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੈਰ ਰਸਮੀ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਿਕ ਇਸ ਮੁਲਾਕਾਤ ਦੌਰਾਨ ਸਿੱਖ ਸਮਾਜ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ , ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਕਾਸ, ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਇਸ ਦੌਰਾਨ ਪਟਨਾ ਸਾਹਿਬ ਕਾਰੀਡੋਰ, ਕੰਗਨ ਘਾਟ ਵਿਖੇ ਬਹੁ-ਮੰਜ਼ਿਲਾਂ ਪਾਰਕਿੰਗ, ਹਰਿਮੰਦਰ ਗਲੀ ਦੇ ਵਿਕਾਸ ਸਮੇਤ ਸ਼ਰਧਾਲੂਆਂ ਦੀਆਂ ਸਹੂਲਤਾਂ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ’ਤੇ ਵੀ ਮਹੱਤਵਪੂਰਨ ਵਿਚਾਰ-ਵਟਾਂਦਰਾ ਹੋਇਆ।ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੁਲਾਕਾਤ ਬੇਹੱਦ ਸਕਾਰਾਤਮਿਕ ਅਤੇ ਭਰੋਸਾ ਦੇਣ ਵਾਲੀ ਰਹੀ।