12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੰਸਦ ਮੈਂਬਰ ਨਵੀਨ ਜਿੰਦਲ ਨੇ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਵਿਕਾਸ ਸੰਬੰਧੀ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ

ਗੂਹਲਾ ਚੀਕਾ (ਕੁਰੂਕਸ਼ੇਤਰ), 11 ਸਤੰਬਰ (ਓ. ਪੀ.

ਅਜੀਤ ਡੈਸਕ 12-09-2026
ਗੂਹਲਾ ਚੀਕਾ (ਕੁਰੂਕਸ਼ੇਤਰ), 11 ਸਤੰਬਰ (ਓ.ਪੀ. ਸੈਣੀ)-ਕੁਰੂਕਸ਼ੇਤਰ ਸੰਸਦੀ ਹਲਕੇ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਦੇ ਉਦੇਸ਼ ਨਾਲ ਸੰਸਦ ਮੈਂਬਰ ਨਵੀਨ ਜਿੰਦਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕਰਤਵਯ ਭਵਨ ਨਵੀਂ ਦਿੱਲੀ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਵਿਕਾਸ ਨਾਲ ਸੰਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਸੰਸਦ ਮੈਂਬਰ ਨਵੀਨ ਜਿੰਦਲ ਨੇ ਮੀਟਿੰਗ ਵਿਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਰੁਜ਼ਗਾਰ ਦੇ ਮੌਕੇ ਵਧਾਉਣ, ਨੌਜਵਾਨਾਂ ਦੇ ਹੁਨਰ ਵਿਕਾਸ ਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਸੰਸਦੀ ਹਲਕੇ ਵਿਚ ਉਦਯੋਗ ਤੇ ਰੁਜ਼ਗਾਰ ਲਈ ਅਥਾਹ ਸੰਭਾਵਨਾਵਾਂ ਹਨ। ਨੌਜਵਾਨਾਂ ਨੂੰ ਬਿਹਤਰ ਹੁਨਰ ਸਿਖਲਾਈ ਪ੍ਰਦਾਨ ਕਰਕੇ ਰੁਜ਼ਗਾਰ ਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਵੀ ਵਿਆਪਕ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ, ਉਨ੍ਹਾਂ ਦੀ ਤਰਜੀਹ ਕੁਰੂਕਸ਼ੇਤਰ ਨੂੰ ਵਿਕਾਸ ਦੇ ਹਰ ਖੇਤਰ ਵਿੱਚ ਅੱਗੇ ਵਧਾਉਣਾ ਹੈ। ਨੌਜਵਾਨਾਂ ਨੂੰ ਆਧੁਨਿਕ ਹੁਨਰਾਂ ਨਾਲ ਜੋੜਨਾ ਉਦਯੋਗਿਕ ਵਿਕਾਸ ਦੇ ਨਾਲ-ਨਾਲ ਖੇਤਰ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਸੰਸਦ ਮੈਂਬਰ ਨਵੀਨ ਜਿੰਦਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਉਨ੍ਹਾਂ ਦੇ ਮਾਰਗਦਰਸ਼ਨ ਤੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਟੋਹਾਣਾ ਵਿਖੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਸਮਰਥਨ ਅਗਲੀ ਖ਼ਬਰ ਪੀ.ਐੱਸ. ਮਾਨ ਬਣੇ ਟੋਹਾਣਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ 240 ਵੋਟਾਂ ਹਾਸਲ ਕਰਕੇ ਹਾਸਲ ਕੀਤੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।