13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸੰਸਕ੍ਰਿਤ ਉਤਸਵ ਮਨਾਇਆ

ਯਮੁਨਾਨਗਰ, 12 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀ ਸੰਸਕ੍ਰਿਤ ਸਾਹਿਤ ਪ੍ਰੀਸ਼ਦ ਵਲੋਂ ਕਾਲਜ ਦੇ ਵਿਹੜੇ ‘ਚ ਸੰਸਕ੍ਰਿਤ ਉਤਸਵ ਮਨਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਸੰਸਕ੍ਰਿਤ ਸਾਹਿਤ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ‘ਚ ਉਤਸ਼ਾਹ ਨਾਲ ਹਿੱਸਾ ਲਿਆ।

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸੰਸਕ੍ਰਿਤ ਉਤਸਵ ਸੰਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਸ਼ਲੋਕ-ਪਾਠ ਦੇ ਮੁਕਾਬਲੇ ‘ਚ ਹਿੱਸਾ ਲੈਂਦੀ ਹੋਈ ਇਕ ਵਿਦਿਆਰਥਣ। ਤਸਵੀਰ : ਨਿਮਰ  13-09-2026
ਯਮੁਨਾਨਗਰ, 12 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀ ਸੰਸਕ੍ਰਿਤ ਸਾਹਿਤ ਪ੍ਰੀਸ਼ਦ ਵਲੋਂ ਕਾਲਜ ਦੇ ਵਿਹੜੇ ‘ਚ ਸੰਸਕ੍ਰਿਤ ਉਤਸਵ ਮਨਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਸੰਸਕ੍ਰਿਤ ਸਾਹਿਤ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ‘ਚ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ, ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪ੍ਰਿੰ. ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਣਾਂ ਨੂੰ ‘ਉੱਤਰ ਰਾਮਚਰਿਤਮ’ ਤੇ ‘ਚਰਕ ਸੰਹਿਤਾ’ ਬਾਰੇ ਦਸਤਾਵੇਜ਼ੀ ਫ਼ਿਲਮਾਂ ਦਿਖਾਈਆਂ ਗਈਆਂ ਅਤੇ ਨਾਲ ਹੀ ਇਕ ਸ਼ਲੋਕ-ਪਾਠ ਮੁਕਾਬਲਾ ਤੇ ਸੰਸਕ੍ਰਿਤ ਵਿਆਕਰਨ ‘ਤੇ ਵਰਕਸ਼ਾਪ ਦਾ ਪ੍ਰਬੰਧ ਵੀ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ‘ਚ ਸੰਸਕ੍ਰਿਤ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਨੂੰ ਵੈਦਿਕ ਵਿਰਾਸਤ ਤੋਂ ਜਾਣੂ ਕਰਵਾਉਣਾ ਤੇ ਭਾਰਤੀ ਗਿਆਨ ਪ੍ਰੰਪਰਾ ਦਾ ਪਾਲਣ-ਪੋਸ਼ਣ ਕਰਨਾ ਸੀ। ਇਹ ਪ੍ਰੋਗਰਾਮ ਡਾ. ਅਮਿਤਾ ਰੇਧੂ ਤੇ ਡਾ. ਅਨੁਭਾ ਜੈਨ ਦੀ ਨਿਗਰਾਨੀ ਹੇਠ ਕਰਵਾਇਆ ਗਿਆ।
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 11ਵਾਂ ਵਿਸ਼ਾਲ ਭੰਡਾਰਾ ਤੇ ਰੁੱਖ ਲਗਾਉਣ ਦਾ ਪ੍ਰੋਗਰਾਮ ਅੱਜ ਪਿੰਡ ਹਰੀਗੜ੍ਹ... ਅਗਲੀ ਖ਼ਬਰ ਜਾਮੀਆ ਮਿਲੀਆ ਦੇ ਗਰਲਜ਼ ਹੋਸਟਲ ’ਚ ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।