15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਹਿੰਦੀ ਦਿਵਸ ਮਨਾਇਆ

ਯਮੁਨਾਨਗਰ, 14 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਹਿੰਦੀ ਵਿਭਾਗ ਨੇ 14 ਸਤੰਬਰ ਨੂੰ ਹਿੰਦੀ ਦਿਵਸ ਦੇ ਮੌਕੇ ‘ਤੇ ਉਤਸ਼ਾਹ ਨਾਲ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਅਤੇ ਹਿੰਦੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਸੀ।

ਅਜੀਤ ਡੈਸਕ 15-09-2026
ਯਮੁਨਾਨਗਰ, 14 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਹਿੰਦੀ ਵਿਭਾਗ ਨੇ 14 ਸਤੰਬਰ ਨੂੰ ਹਿੰਦੀ ਦਿਵਸ ਦੇ ਮੌਕੇ ‘ਤੇ ਉਤਸ਼ਾਹ ਨਾਲ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਅਤੇ ਹਿੰਦੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਸੀ। ਸਮਾਰੋਹ ਦੌਰਾਨ ਵਿਦਿਆਰਥੀਆਂ ਲਈ ਲੇਖ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕਤਾ, ਭਾਸ਼ਾਈ ਹੁਨਰ ਤੇ ਪ੍ਰਭਾਵਸ਼ਾਲੀ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰ. ਡਾ. ਮਨੋਹਰ ਗੋਇਲ ਨੇ ਸਾਰੇ ਭਾਗੀਦਾਰਾਂ ਦਾ ਮਾਰਗਦਰਸ਼ਨ ਕੀਤਾ ਤੇ ਉਨ੍ਹਾਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ। ਹਿੰਦੀ ਭਾਸ਼ਾ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਦੇਵਨਾਗਰੀ ਲਿਪੀ ਦੇ ਵਿਕਾਸ, ਪ੍ਰਸਾਰ ਤੇ ਪ੍ਰਚਾਰ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਹਿੰਦੀ ਲੇਖਕਾਂ ਦੇ ਯੋਗਦਾਨ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਿੰਦੀ ਸਿਰਫ਼ ਸੰਚਾਰ ਦਾ ਮਾਧਿਅਮ ਨਹੀਂ ਹੈ, ਸਗੋਂ ਇਕ ਅਮੀਰ ਭਾਸ਼ਾ ਹੈ ਜੋ ਭਾਰਤੀ ਸੱਭਿਆਚਾਰ, ਪਰੰਪਰਾਵਾਂ, ਸੰਵੇਦਨਾਵਾਂ ਤੇ ਭਾਵਨਾਵਾਂ ਨੂੰ ਪ੍ਰਗਟ ਕਰਦੀ ਹੈ। ਇਸ ਗਲੋਬਲ ਤੇ ਡਿਜੀਟਲ ਯੁੱਗ ਵਿਚ ਹਿੰਦੀ ਦੇ ਨਿਰੰਤਰ ਵਿਕਾਸ ਤੇ ਵਿਆਪਕ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਾਡੀ ਜ਼ਿੰਮੇਵਾਰੀ ਹੈ। ਹਿੰਦੀ ਵਿਭਾਗ, ਰਾਜਨੀਤੀ ਵਿਗਿਆਨ ਤੇ ਇਤਿਹਾਸ ਵਿਭਾਗਾਂ ਨੇ ਵੀ ਇਸ ਸਮਾਗਮ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸ਼੍ਰੀ ਪ੍ਰਕਾਸ਼, ਸਹਾਇਕ ਪ੍ਰੋਫੈਸਰ ਅਭਿਲਵ, ਪ੍ਰੋਫੈਸਰ ਸਾਗਰ ਤੇ ਹਿੰਦੀ ਦੀ ਸਹਾਇਕ ਪ੍ਰੋਫੈਸਰ ਦੀਪਮਾਲਾ ਮੌਜੂਦ ਸਨ। ਵਿਦਿਆਰਥੀਆਂ ਦੇ ਉਤਸ਼ਾਹ ਤੇ ਸਰਗਰਮ ਭਾਗੀਦਾਰੀ ਨੇ ਇਸ ਸਮਾਗਮ ਨੂੰ ਖਾਸ ਤੌਰ ‘ਤੇ ਜੀਵੰਤ ਅਤੇ ਸਫਲ ਬਣਾਇਆ।
ਪਿਛਲੀ ਖ਼ਬਰ ਹਿੰਦੀ ਦਿਵਸ ’ਤੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪ੍ਰੀਤ ਸਿਟੀ ਸੈਕਟਰ -86 ਮੁਹਾਲੀ ਵਿਖੇ ਮੰਦਰ ਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜ਼ਮੀਨ ਵਸਨੀਕਾਂ ਨੂੰ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।