15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਕਸਟੈਨਸ਼ਨ ਲੈਕਚਰ ਕਰਵਾਇਆ

ਸਿਰਸਾ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ ਨੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਦੀ ਅਗਵਾਈ ਹੇਠ ਸੀ.

ਅਜੀਤ ਡੈਸਕ 15-09-2026
ਸਿਰਸਾ, 14 ਸਤੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ ਨੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਦੀ ਅਗਵਾਈ ਹੇਠ ਸੀ.ਵੀ. ਰਮਨ ਸੈਮੀਨਾਰ ਹਾਲ ਵਿੱਚ ‘ਗੁਰੂ ਗ੍ਰੰਥ ਸਾਹਿਬ ਸੰਕਲਨ ਅਤੇ ਸੰਦੇਸ਼’ ਵਿਸ਼ੇ ’ਤੇ ਇੱਕ ਵਿਸ਼ੇਸ਼ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੁਨੀਲ ਕੁਮਾਰ ਨੇ ਕੀਤੀ। ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਗੁਰਨੇਕ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਧਰਮ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹਨ, ਸਗੋਂ ਸਾਰੀ ਮਨੁੱਖਤਾ ਦੇ ਕਲਿਆਣ ਦਾ ਸੰਦੇਸ਼ ਦਿੰਦੀਆਂ ਹਨ। ਪ੍ਰੋ. ਗੁਰਨੇਕ ਸਿੰਘ ਨੇ ਆਪਣੇ ਲੈਕਚਰ ਵਿੱਚ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ ਕਿ ਪਰਮਾਤਮਾ ਇੱਕ ਤੇ ਨਿਰਾਕਾਰ ਹੈ। ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਰਜਿਸਟਰਾਰ ਡਾ. ਸੁਨੀਲ ਕੁਮਾਰ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸਾਰੀ ਮਨੁੱਖਤਾ ਲਈ ਇਕ ਸਾਂਝਾ ਗ੍ਰੰਥ ਹੈ ਤੇ ਇਸਦੀਆਂ ਸਿੱਖਿਆਵਾਂ ਆਧੁਨਿਕ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਗਈਆਂ ਹਨ। ਡੀਨ, ਹਿਊਮੈਨਿਟੀਜ਼, ਪ੍ਰੋ. ਸੇਵਾ ਸਿੰਘ ਬਾਜਵਾ ਨੇ ਪ੍ਰੋਗਰਾਮ ਵਿੱਚ ਮੌਜੂਦ ਮੁੱਖ ਬੁਲਾਰੇ, ਮਹਿਮਾਨਾਂ, ਫੈਕਲਟੀ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ ਦੇ ਡਾਇਰੈਕਟਰ ਤੇ ਪੰਜਾਬੀ ਵਿਭਾਗ ਦੇ ਚੇਅਰਪਰਸਨ ਪ੍ਰੋ. ਰਣਜੀਤ ਕੌਰ ਨੇ ਮੁੱਖ ਮਹਿਮਾਨ ਮੁੱਖ ਬੁਲਾਰੇ ਤੇ ਮੌਜੂਦ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦਾ ਸੰਚਾਲਨ ਸ੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ ਦੇ ਡਿਪਟੀ ਡਾਇਰੈਕਟਰ ਤੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਗੁਰਸਾਹਿਬ ਸਿੰਘ ਦੁਆਰਾ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਫੈਕਲਟੀ ਮੈਂਬਰ ਡਾ. ਚਰਨਜੀਤ ਕੌਰ, ਡਾ. ਹਰਦੇਵ ਸਿੰਘ, ਡਾ. ਅਮਰੀਕ ਸਿੰਘ, ਡਾ. ਰਵਿੰਦਰ, ਡਾ. ਨੀਲਮ, ਡਾ. ਬੇਅੰਤ ਕੌਰ, ਡਾ. ਰੁਪਿੰਦਰ, ਮਨਪ੍ਰੀਤ ਸਿੰਘ, ਰਾਜਵਿੰਦਰ ਕੌਰ ਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਆਲ ਇੰਡੀਆ ਡੈਮੋਕ੍ਰੇਟਿਕ ਵੂਮੈਨ ਐਸੋਸੀਏਸ਼ਨ ਵਲੋਂ ਸ਼ਰਾਬ ਦਾ ਠੇਕਾ ਹਟਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੈਬਨਿਟ ਮੰਤਰੀ ਰਣਬੀਰ ਗੰਗਵਾ ਵਲੋਂ ਜਨ ਸਿਹਤ ਵਿਭਾਗ ਤੇ ਲੋਕ ਨਿਰਮਾਣ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।