21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੁਮਾਰੀ ਸ਼ੈਲਜਾ ਵਲੋਂ ਸ਼ਹੀਦ ਸੁਖਚੈਨ ਸਿੰਘ ਨੂੰ ਸ਼ਰਧਾਂਜਲੀ ਭੇਟ, ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਸਿਰਸਾ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਅੱਜ ਪਿੰਡ ਕੁੱਤਾਵੱਢ ਵਿਖੇ ਸ਼ਹੀਦ ਲਾਂਸ ਨਾਇਕ ਸੁਖਚੈਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ 30 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਸ਼ਹਾਦਤ ਬਹੁਤ ਦੁਖਦਾਈ ਹੈ।

ਅਜੀਤ ਡੈਸਕ 21-09-2026
ਸਿਰਸਾ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਅੱਜ ਪਿੰਡ ਕੁੱਤਾਵੱਢ ਵਿਖੇ ਸ਼ਹੀਦ ਲਾਂਸ ਨਾਇਕ ਸੁਖਚੈਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ 30 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਸ਼ਹਾਦਤ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਸਮਰਪਣ, ਹਿੰਮਤ ਅਤੇ ਮਾਤ ਭੂਮੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਇਸ ਮੌਕੇ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਇੰਦੌਰਾ, ਕਾਂਗਰਸੀ ਆਗੂ ਕ੍ਰਿਸ਼ਨਾ ਫੋਗਾਟ, ਸੂਬਾ ਕਾਰਜਕਾਰਨੀ ਮੈਂਬਰ ਰਾਜੇਸ਼ ਚਾਡੀਵਾਲ, ਸੀਨੀਅਰ ਕਾਂਗਰਸੀ ਆਗੂ ਵੀਰਭਾਨ ਮਹਿਤਾ, ਨਵੀਨ ਕੇਡੀਆ, ਰਾਜਕੁਮਾਰ ਸ਼ਰਮਾ, ਸਤਪਾਲ ਮਹਿਤਾ, ਰਾਜਨ ਮਹਿਤਾ, ਸਰਵਮਿੱਤਰ ਕੰਬੋਜ, ਲਾਧੂ ਰਾਮ ਪੂਨੀਆ, ਸੁਭਾਸ਼ ਜੋਧਪੁਰੀਆ ਆਦਿ ਪਾਰਟੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਾਉਣੀ 2026 ਲਈ ‘ਮੇਰੀ ਫ਼ਸਲ-ਮੇਰਾ ਬਿਓਰਾ’ ਪੋਰਟਲ ’ਤੇ ਰਜਿਸਟਰੇਸ਼ਨ ਮੁੜ ਖੁੱਲ੍ਹੀ ਅਗਲੀ ਖ਼ਬਰ ਭਾਜਪਾ ਵਰਕਰਾਂ ਦੀ ਮੀਟਿੰਗ ਵਿੱਚ ਵਿਚਾਰੇ ਗਏ ਸੰਗਠਨਾਤਮਿਕ ਮੁੱਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।