21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ਾ ਮੁਕਤ ਹਰਿਆਣਾ ਮੁਹਿੰਮ ਤਹਿਤ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੀਤਾ ਜਾਗਰੂਕ

ਟੋਹਾਣਾ, 20 ਸਤੰਬਰ (ਮਨਜੀਤ ਸਿੰਘ)- ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਦੀ ਮੀਟਿੰਗ ਭਾਟੀਆ ਧਰਮਸ਼ਾਲਾ ਟੋਹਾਣਾ ਵਿਖੇ ਟਰੱਸਟ ਦੇ ਪ੍ਰਦੇਸ਼ ਪ੍ਰਧਾਨ ਡਾ: ਅਜਾਇਬ ਸਿੰਘ ਫਤਹਿਪੁਰੀ ਦੀ ਪ੍ਰਧਾਨਗੀ ਨਾਲ ਕਰਵਾਈ ਗਈ। ਨਸ਼ਾ ਮੁਕਤ ਹਰਿਆਣਾ ਮੁਹਿੰਮ ਹੇਠ ਕਰਵਾਈ ਇਸ ਜਾਗਰੂਕਤਾ ਮੀਟਿੰਗ ਵਿੱਚ ਇਲਾਕੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਸੂਈਆਂ-ਸਰਿੰਜਾਂ ਅਤੇ ਬਾਇਓਮੈਡੀਕਲ ਰਹਿੰਦ-ਖੂੰਹਦ ਦੀ ਸਹੀ ਢੰਗ ਨਾਲ ਸੰਭਾਲ ਤੇ ਨਿਪਟਾਰੇ ਸਬੰਧੀ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 21-09-2026
ਟੋਹਾਣਾ, 20 ਸਤੰਬਰ (ਮਨਜੀਤ ਸਿੰਘ)- ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਦੀ ਮੀਟਿੰਗ ਭਾਟੀਆ ਧਰਮਸ਼ਾਲਾ ਟੋਹਾਣਾ ਵਿਖੇ ਟਰੱਸਟ ਦੇ ਪ੍ਰਦੇਸ਼ ਪ੍ਰਧਾਨ ਡਾ: ਅਜਾਇਬ ਸਿੰਘ ਫਤਹਿਪੁਰੀ ਦੀ ਪ੍ਰਧਾਨਗੀ ਨਾਲ ਕਰਵਾਈ ਗਈ। ਨਸ਼ਾ ਮੁਕਤ ਹਰਿਆਣਾ ਮੁਹਿੰਮ ਹੇਠ ਕਰਵਾਈ ਇਸ ਜਾਗਰੂਕਤਾ ਮੀਟਿੰਗ ਵਿੱਚ ਇਲਾਕੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਸੂਈਆਂ-ਸਰਿੰਜਾਂ ਅਤੇ ਬਾਇਓਮੈਡੀਕਲ ਰਹਿੰਦ-ਖੂੰਹਦ ਦੀ ਸਹੀ ਢੰਗ ਨਾਲ ਸੰਭਾਲ ਤੇ ਨਿਪਟਾਰੇ ਸਬੰਧੀ ਜਾਣਕਾਰੀ ਦਿੱਤੀ ਗਈ। ਮੀਟਿੰਗ ਦੀ ਕਾਰਵਾਈ ਟਰੱਸਟ ਦੇ ਪ੍ਰਦੇਸ਼ ਪ੍ਰੈੱਸ ਪ੍ਰਵਕਤਾ ਡਾ . ਰਘੁਬੀਰ ਜਾਂਗੜਾ ਨੇ ਸੁਚੱਜੇ ਢੰਗ ਨਾਲ ਚਲਾਈ। ਐੱਸ.ਐੱਮ.ਓ. ਟੋਹਾਣਾ ਡਾ. ਕੁਨਾਲ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਟੋਹਾਣਾ ਦੀ ਟੀਮ ਵੱਲੋਂ ਇਨਫੈਕਸ਼ਨ ਕੰਟਰੋਲ ਨਰਸਿੰਗ ਅਫ਼ਸਰ ਨੀਲਮ ਸੱਗੂ, ਡਰੱਗ ਡੀ-ਐਡੀਕਸ਼ਨ ਸੈਂਟਰ ਦੀ ਨਰਸਿੰਗ ਅਫ਼ਸਰ ਵੀਨਾ, ਸੁਪਰਵਾਈਜ਼ਰ ਰਾਜਿੰਦਰ ਠਾਕੁਰ ਤੇ ਵਾਰਡ ਸਰਵੈਂਟ ਮਨੀਸ਼ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਵਰਤੋਂ ਤੋਂ ਬਾਅਦ ਸੂਈਆਂ ਤੇ ਸਰਿੰਜਾਂ ਨੂੰ ਆਮ ਕੂੜੇ ਵਿੱਚ ਸੁੱਟਣ ਦੀ ਬਜਾਏ ਨਿਰਧਾਰਤ ਢੰਗ ਨਾਲ ਨਸ਼ਟ ਕੀਤਾ ਜਾਵੇ। ਇਸੇ ਤਰ੍ਹਾਂ ਬਾਇਓਮੈਡੀਕਲ ਰਹਿੰਦ-ਖੂੰਹਦ ਨੂੰ ਉਸ ਦੀ ਕਿਸਮ ਅਨੁਸਾਰ ਵੱਖ - ਵੱਖ ਸ਼੍ਰੇਣੀਆਂ ਵਿੱਚ ਵੰਡ ਕੇ ਨੀਲੇ, ਪੀਲੇ, ਲਾਲ ਤੇ ਚਿੱਟੇ ਬੈਗਾਂ ਵਿੱਚ ਪਾਉਣ ਤੇ ਨਿਯਮਾਂ ਅਨੁਸਾਰ ਨਿਪਟਾਰਾ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੀ ਟੀਮ ਨੇ ਕਿਹਾ ਕਿ ਮੈਡੀਕਲ ਰਹਿੰਦ-ਖੂੰਹਦ ਨੂੰ ਆਮ ਕੂੜੇ ਨਾਲ ਮਿਲਾਉਣ ਕਾਰਨ ਲੋਕਾਂ ਦੀ ਸਿਹਤ ਤੇ ਵਾਤਾਵਰਨ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮੈਡੀਕਲ ਪ੍ਰੈਕਟੀਸ਼ਨਰ ਡਰੱਗ ਡੀ-ਐਡੀਕਸ਼ਨ ਸੈਂਟਰ ਦੀ ਨਰਸਿੰਗ ਅਫ਼ਸਰ ਵੀਨਾ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਕੰਮ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਆਮ ਲੋਕਾਂ ਤੱਕ ਸਿੱਧੀ ਪਹੁੰਚ ਹੁੰਦੀ ਹੈ। ਲੋਕ ਆਪਣੇ ਇਲਾਕੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ’ਤੇ ਭਰੋਸਾ ਕਰਦੇ ਹਨ, ਇਸ ਲਈ ਉਹ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਟੋਹਾਣਾ ਵਿਖੇ ਐੱਸ. ਐੱਮ. ਓ. ਡਾ: ਕੁਨਾਲ ਵਰਮਾ ਦੀ ਦੇਖ-ਰੇਖ ਹੇਠ ਚੱਲ ਰਹੇ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ।
ਪਿਛਲੀ ਖ਼ਬਰ ਕੁਰੂਕਸ਼ੇਤਰ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਤੇਰਾਪੰਥ ਯੁਵਕ ਪ੍ਰੀਸ਼ਦ ਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।