22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 5. 12 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 22-09-2026
ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 5.12 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਗਸ਼ਤ ’ਤੇ ਸਨ। ਇਸ ਦੌਰਾਨ ਸੀ.ਆਰ.ਪੀ.ਐੱਫ. ਗਰਾਊਂਡ ਨੇੜੇ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਅਮਨ ਪੁੱਤਰ ਰਮੇਸ਼ ਵਾਸੀ ਪਿੰਡ ਖਾਈ ਫੇਮੇ ਕੇ ਥਾਣਾ ਸਦਰ ਫਿਰੋਜ਼ਪੁਰ ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 5.12 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਕਬਜ਼ੇ ਵਿਚ ਲੈ ਕੇ ਅਮਨ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਛੋਟੀਆਂ ਸਕੂਲੀ ਬੱਚੀਆਂ ਨੂੰ ਆਤਮ ਸੁਰੱਖਿਆ ਦੀ ਸਿਖਲਾਈ ਦਿੱਤੀ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਹਿੰਦੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।