ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਯੋਗਾ ਵਰਕਸ਼ਾਪ ਪ੍ਰੋਗਰਾਮ ਕਰਵਾਇਆ
ਯਮੁਨਾਨਗਰ, 22 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਵਿਹੜੇ ਵਿਚ ਖੇਡ ਅਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਸੱਤ ਦਿਨਾਂ ਯੋਗਾ ਵਰਕਸ਼ਾਪ ਦਾ ਪ੍ਰੋਗਰਾਮ 11 ਸਤੰਬਰ ਤੋਂ 18 ਸਤੰਬਰ ਤੱਕ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਯੋਗਾ ਰਾਹੀਂ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾਖੋਰੀ ਅਤੇ ਹਿੰਸਾ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।
ਅਜੀਤ ਡੈਸਕ
23-09-2026