24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਾ 29 ਨੂੰ

ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)- ਖੇਡ ਵਿਭਾਗ ਹਰਿਆਣਾ ਨੇ 29 ਸਤੰਬਰ ਨੂੰ ਸਵੇਰੇ 9 ਵਜੇ ਤੇਜਲੀ ਸਪੋਰਟਸ ਕੰਪਲੈਕਸ ਸਥਿਤ ਦਫਤਰ ਹਾਲ ਯਮੁਨਾਨਗਰ ਜ਼ਿਲ੍ਹੇ ਵਿਚ ਇਕ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਾ ਕਰਵਾਇਆ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਸ਼ਿਲਪਾ ਗੁਪਤਾ ਨੇ ਦੱਸਿਆ ਕਿ 9 ਤੋਂ 14, 15 ਤੋਂ 18 ਅਤੇ 19 ਤੋਂ 28 ਸਾਲ ਦੀ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਇਸ ਮੁਕਾਬਲੇ ਵਿਚ ਹਿੱਸਾ ਲੈ ਸਕਣਗੇ।

ਅਜੀਤ ਡੈਸਕ 24-09-2026
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)- ਖੇਡ ਵਿਭਾਗ ਹਰਿਆਣਾ ਨੇ 29 ਸਤੰਬਰ ਨੂੰ ਸਵੇਰੇ 9 ਵਜੇ ਤੇਜਲੀ ਸਪੋਰਟਸ ਕੰਪਲੈਕਸ ਸਥਿਤ ਦਫਤਰ ਹਾਲ ਯਮੁਨਾਨਗਰ ਜ਼ਿਲ੍ਹੇ ਵਿਚ ਇਕ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਾ ਕਰਵਾਇਆ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਸ਼ਿਲਪਾ ਗੁਪਤਾ ਨੇ ਦੱਸਿਆ ਕਿ 9 ਤੋਂ 14, 15 ਤੋਂ 18 ਅਤੇ 19 ਤੋਂ 28 ਸਾਲ ਦੀ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਇਸ ਮੁਕਾਬਲੇ ਵਿਚ ਹਿੱਸਾ ਲੈ ਸਕਣਗੇ। ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਭਾਗੀਦਾਰਾਂ ਲਈ ਉਮਰ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਪਰਿਵਾਰਕ ਪਛਾਣ ਪੱਤਰ ਤੇ ਯੋਗਾ ਨਾਲ ਸੰਬੰਧਿਤ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਲਿਆਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿਚ ਰਵਾਇਤੀ ਯੋਗਾਸਨ, ਕਲਾਤਮਕ ਯੋਗਾਸਨ ਸਿੰਗਲ, ਕਲਾਤਮਕ ਯੋਗਾਸਨ ਜੋੜਾ ਤੇ ਰਿਦਮਿਕ ਯੋਗਾਸਨ ਜੋੜਾ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਦਿਲਚਸਪੀ ਰੱਖਣ ਵਾਲੇ ਖਿਡਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਮਿਤੀ ਤੇ ਸਮੇਂ ‘ਤੇ ਮੁਕਾਬਲੇ ਵਾਲੀ ਥਾਂ ‘ਤੇ ਪਹੁੰਚਣ ਅਤੇ ਮੁਕਾਬਲੇ ਵਿਚ ਹਿੱਸਾ ਲੈਣ। ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ ਜਾਣਗੇ।
ਪਿਛਲੀ ਖ਼ਬਰ ਪੈਟਰੋਲ ਪੰਪ ਤੋਂ ਦੋ ਨਕਾਬਪੋਸ਼ਾਂ ਨੇ ਦਿਨ-ਦਿਹਾੜੇ 50 ਹਜ਼ਾਰ ਰੁਪਏ ਲੁੱਟੇ ਅਗਲੀ ਖ਼ਬਰ ਕਿਸਾਨਾਂ ਦੀ ਲਾਗਤ ਘਟਾਉਣ ਤੇ ਉਨ੍ਹਾਂ ਦੀ ਆਮਦਨ ਵਧਾਉਣ ਵਾਲੀ ਤਕਨਾਲੋਜੀ ਹੀ ਸੱਚੀ ਕਾਢ ਹੈ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।