25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਿਯਮਾਂ ਅਨੁਸਾਰ ਪਾਵਰ ਗਰਿੱਡ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਦੇ ਨਿਰਦੇਸ਼

ਟੋਹਾਣਾ, 24 ਸਤੰਬਰ (ਮਨਜੀਤ ਸਿੰਘ) - ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ, ਟੋਹਾਣਾ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਪਾਵਰ ਗਰਿੱਡ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।

ਅਜੀਤ ਡੈਸਕ 25-09-2026
ਟੋਹਾਣਾ, 24 ਸਤੰਬਰ (ਮਨਜੀਤ ਸਿੰਘ) - ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ, ਟੋਹਾਣਾ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਪਾਵਰ ਗਰਿੱਡ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰੋਜੈਕਟਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਸਬੰਧਤ ਵਿਭਾਗਾਂ, ਏਜੰਸੀਆਂ ਤੇ ਕਿਸਾਨਾਂ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ। ਉਨ੍ਹਾਂ ਪ੍ਰੋਜੈਕਟ ਲਾਗੂ ਕਰਨ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਤੇ ਕੰਮ ਦੀ ਗੁਣਵੱਤਾ ਵੱਲ ਧਿਆਨ ਵਧਾਉਣ ਦੀ ਅਪੀਲ ਕੀਤੀ। ਪਾਵਰ ਰਿੱਡ ਦੇ ਅਧਿਕਾਰੀਆਂ ਨੇ ਮੀਟਿੰਗ ਨੂੰ ਦੱਸਿਆ ਕਿ ਸਿਵਾਨੀ- ਪਾਤੜਾਂ 400 ਕੇਵੀ ਪ੍ਰੋਜੈਕਟ ਟੋਹਾਣਾ ਅਤੇ ਭੂਨਾ ਖੇਤਰਾਂ ਦੇ 11 ਪਿੰਡਾਂ ਵਿੱਚ ਕੁੱਲ 87 ਸਥਾਨਾਂ ਨੂੰ ਕਵਰ ਕਰਦਾ ਹੈ। ਪ੍ਰੋਜੈਕਟ ਬਾਰੇ ਚਰਚਾ ਕਰਨ ਤੇ ਅੱਗੇ ਦੀ ਯੋਜਨਾਬੰਦੀ ਸ਼ੁਰੂ ਕਰਨ ਲਈ ਪਾਰਤਾ, ਲੋਹਾਖੇੜਾ, ਪਿਰਥਲਾ ਤੇ ਬਿਢਾਈ ਖੇੜਾ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਤੇ ਉਨ੍ਹਾਂ ਦੀਆਂ ਚਿੰਤਾਵਾਂ ਤੇ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਆਪਣੇ ਖੁਦ ਦੇ ਮੁੱਲ ਨਿਰਧਾਰਕ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਜ਼ਮੀਨ, ਫਸਲਾਂ ਤੇ ਹੋਰ ਸਬੰਧਤ ਪਹਿਲੂਆਂ ਦੇ ਮੁਲਾਂਕਣ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਜਾ ਸਕੇ। ਡੀ.ਸੀ. ਨੇ ਕਿਹਾ ਕਿ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਵਿਚਾਰਿਆ ਜਾਵੇਗਾ। ਪਾਵਰ ਗਰਿੱਡ ਪ੍ਰੋਜੈਕਟ ਵਿਆਪਕ ਜਨਤਕ ਤੇ ਰਾਸ਼ਟਰੀ ਹਿੱਤ ਨਾਲ ਜੁੜੇ ਹੋਏ ਹਨ ਤੇ ਇਸ ਲਈ ਉਨ੍ਹਾਂ ਦੇ ਸਫਲ ਲਾਗੂਕਰਨ ਲਈ ਸਾਰੀਆਂ ਸਬੰਧਤ ਧਿਰਾਂ ਦਾ ਸਹਿਯੋਗ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਮਾਲ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰੋਜੈਕਟ ਵਿੱਚ ਸ਼ਾਮਲ ਪਿੰਡਾਂ ਦੇ ਕਿਸਾਨਾਂ ਨਾਲ ਨਿਯਮਤ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਨੂੰ ਪ੍ਰੋਜੈਕਟ ਪ੍ਰਕਿਰਿਆ ਅਤੇ ਸਬੰਧਤ ਮੁੱਦਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ। ਇਸ ਮੌਕੇ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ, ਬੀ.ਡੀ.ਪੀ.ਓ. ਬਲਜੀਤ ਸਿੰਘ, ਰਾਹੁਲ ਸ਼ਯੋਕੰਦ, ਨਾਇਬ ਤਹਿਸੀਲਦਾਰ ਰਸ਼ਵੇਂਦਰ ਸਿੰਘ, ਅਨਿਲ ਕੁਮਾਰ ਸਮੇਤ ਸਬੰਧਤ ਪਿੰਡਾਂ ਦੇ ਕਿਸਾਨ, ਪਾਵਰ ਗਰਿੱਡ ਦੇ ਮੁੱਖ ਪ੍ਰਬੰਧਕ ਨਰਪਤ ਰਾਮ ਕੌਸ਼ਲ, ਜੀ.ਐਮ. ਪਰਵੀਨ ਕੁਮਾਰ, ਇੰਜੀਨੀਅਰ ਰੋਹਿਤ ਸ਼ਰਮਾ ਅਤੇ ਰਾਹੁਲ ਸਮੇਤ ਹੋਰ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਟਰੈਕਟਰ-ਟਰਾਲੀ ਅਤੇ ਟਰੱਕ ਦੀ ਟੱਕਰ ’ਚ ਤਿੰਨ ਦੀ ਮੌਤ, ਇੱਕ ਦਰਜਨ ਤੋਂ ਵੱਧ ਜ਼ਖਮੀ ਅਗਲੀ ਖ਼ਬਰ ਡੀ.ਏ.ਪੀ. ਖਾਦ ਦਾ ਟੋਕਨ ਲੈਣ ਲਈ ਕਿਸਾਨਾਂ ਨੇ ਰੈਸਟ ਹਾਊਸ ਘੇਰਿਆ ਖਾਦ ਲੈਣ ਲਈ ਕਿਸਾਨ ਹੋ ਰਹੇ ਹਨ ਖੱਜਲ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।