ਮਹਿਲਾ ਤੇ ਬਾਲ ਵਿਕਾਸ ਵਿਭਾਗ ਨੇ ਕਰਵਾਇਆ ‘ਆਂਗਨ ਕਾ ਮਿਲਨ’ ਪ੍ਰੋਗਰਾਮ
ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੇਵਾ ਸੰਕਲਪ ਅਭਿਆਨ ਤਹਿਤ ਪਿੰਡ ਅਹਿਮਦਪੁਰ ਦੇ ਆਂਗਨਵਾੜੀ ਕੇਂਦਰ ਵਿੱਚ ‘ਆਂਗਨ ਕਾ ਮਿਲਨ’ ਪ੍ਰੋਗਰਾਮ ਕਰਵਾਇਆ ਗਿਆ। ਭਾਜਪਾ ਡੱਬਵਾਲੀ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ ਤੇ ਆਂਗਨਵਾੜੀ ਕੇਂਦਰ ਵਿੱਚ ਮੌਜੂਦ ਮਾਵਾਂ ਤੇ ਬੱਚਿਆਂ ਨਾਲ ਗੱਲਬਾਤ ਕੀਤੀ।
ਅਜੀਤ ਡੈਸਕ
27-09-2026