27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬੱਚਿਆਂ ਨੂੰ ਕੇਸਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ‘ਲੰਮੇ ਕੇਸ ਮੁਕਾਬਲਾ’ 27 ਨੂੰ

ਟੋਹਾਣਾ, 26 ਸਤੰਬਰ (ਮਨਜੀਤ ਸਿੰਘ)- “ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ, ਵਧਾਓ ਕੌਮ ਦਾ ਮਾਣ” ਦੇ ਸੰਦੇਸ਼ ਤਹਿਤ ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਅਧੀਨ ਪਿੰਡ ਮੰਘੇੜਾ ਅਤੇ ਰਸੂਲਪੁਰ ਦੇ ਬੱਚਿਆਂ ਦਾ ‘ਲੰਮੇ ਕੇਸ ਮੁਕਾਬਲਾ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲਾ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8:30 ਵਜੇ ਗੁਰਦੁਆਰਾ ਸਿੰਘ ਸਭਾ ਮੰਘੇੜਾ ਵਿਖੇ ਹੋਵੇਗਾ।

ਸਨਿਚਰਵਾਰ, 1 ਅਗਸਤ, 2026 27-09-2026
ਟੋਹਾਣਾ, 26 ਸਤੰਬਰ (ਮਨਜੀਤ ਸਿੰਘ)- “ਕੇਸ ਸਾਡਾ ਗਹਿਣਾ, ਸਿੱਖੀ ਸਾਡੀ ਸ਼ਾਨ, ਰੱਖੋ ਕੇਸਾਂ ਦੀ ਸੰਭਾਲ, ਵਧਾਓ ਕੌਮ ਦਾ ਮਾਣ” ਦੇ ਸੰਦੇਸ਼ ਤਹਿਤ ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਅਧੀਨ ਪਿੰਡ ਮੰਘੇੜਾ ਅਤੇ ਰਸੂਲਪੁਰ ਦੇ ਬੱਚਿਆਂ ਦਾ ‘ਲੰਮੇ ਕੇਸ ਮੁਕਾਬਲਾ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲਾ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8:30 ਵਜੇ ਗੁਰਦੁਆਰਾ ਸਿੰਘ ਸਭਾ ਮੰਘੇੜਾ ਵਿਖੇ ਹੋਵੇਗਾ। ਮੁਕਾਬਲੇ ਵਿੱਚ 3 ਤੋਂ 17 ਸਾਲ ਤੱਕ ਦੀ ਉਮਰ ਦੇ ਬੱਚੇ ਭਾਗ ਲੈ ਸਕਣਗੇ। ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨਾ ਅਤੇ ਕੇਸਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਬੱਚਿਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਉਪਰਾਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਐਡਵੋਕੇਟ ਅਮਨਪ੍ਰੀਤ ਕੌਰ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਸਿੱਖ ਪਛਾਣ, ਗੁਰਮਤਿ ਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਲੋੜ ਹੈ। ਚਾਹੀਦੇ ਹਨ। ਸਮਾਗਮ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਦੇ ਯਤਨਾਂ ਸਦਕਾ ਸਮੂਹ ਸਾਧ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਮੰਘੇੜਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। 26ਐਸਐਨਜੀ34 ਐਡਵੋਕੇਟ ਅਮਨਪ੍ਰੀਤ ਕੌਰ।
ਪਿਛਲੀ ਖ਼ਬਰ ਜੇਕਰ ਅਸੀਂ ਜ਼ਿਆਦਾ ਰੁੱਖ ਲਗਾਵਾਂਗੇ ਤਾਂ ਹੀ ਅਸੀਂ ਸਾਫ਼ ਤੇ ਸ਼ੁੱਧ ਹਵਾ ’ਚ ਸਾਹ ਲੈ ਸਕਦੇ ਹਾਂ : ਬਲਰਾਜ ਮਲਿਕ ਅਗਲੀ ਖ਼ਬਰ ਗੁਰਮਤਿ ਪ੍ਰਚਾਰ ਸੰਬੰਧੀ ਲਗਾਏ ਜਾਣਗੇ ਇਕ ਰੋਜ਼ਾ ਗੁਰਮਤਿ ਸੈਮੀਨਾਰ- ਸੁਖਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।