29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ ਜਨਤਕ ਸ਼ਿਕਾਇਤਾਂ ਸੁਣੀਆਂ

ਸਿਰਸਾ, 28 ਸਤੰਬਰ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਸੋਮਵਾਰ ਨੂੰ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਲਾਏ ਗਏ ਸਮਾਧਾਨ ਕੈਂਪ ਵਿੱਚ ਜਨਤਕ ਸ਼ਿਕਾਇਤਾਂ ਸੁਣੀਆਂ। ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪੇਸ਼ ਕੀਤੀਆਂ।

ਅਜੀਤ ਡੈਸਕ 29-09-2026
ਸਿਰਸਾ, 28 ਸਤੰਬਰ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਸੋਮਵਾਰ ਨੂੰ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਲਾਏ ਗਏ ਸਮਾਧਾਨ ਕੈਂਪ ਵਿੱਚ ਜਨਤਕ ਸ਼ਿਕਾਇਤਾਂ ਸੁਣੀਆਂ। ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪੇਸ਼ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ, ਐਸ.ਡੀ.ਐਮ. ਰਾਜਿੰਦਰ ਕੁਮਾਰ, ਏ.ਐਸ.ਪੀ. ਆਦਰਸ਼ਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਅਤੇ ਸਮੇਂ ਸਿਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਹੱਲ ਕੀਤਾ ਜਾ ਸਕਦਾ ਹੈ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ। 28ਹਰਿਆਣਾ-ਬੀਟੀਡੀ-03
ਪਿਛਲੀ ਖ਼ਬਰ ਐੱਸ. ਡੀ. ਐੱਮ. ਸ਼ਿਵਜੀਤ ਭਾਰਤੀ ਨੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਗਲੀ ਖ਼ਬਰ ਡੱਬਵਾਲੀ ’ਚ ਖਰੀਦ ਦੀ ਦਹਿਲੀਜ਼ ’ਤੇ ਝੋਨਾ, ਅਬੂਬ ਸ਼ਹਿਰ ’ਚ ਜਗ੍ਹਾ ਦੀ ਤੰਗੀ, ਡੱਬਵਾਲੀ ਮੰਡੀ ’ਤੇ ਦਬਾਅ ਦਾ ਖਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।