10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਸ਼ਵ ਡਾਕ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤਾ ਟੋਹਾਣਾ ਡਾਕਘਰ ਦਾ ਵਿਦਿਅਕ ਦੌਰਾ

ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਵਿਸ਼ਵ ਡਾਕ ਦਿਵਸ ਦੇ ਮੌਕੇ ‘ਤੇ ਟੋਹਾਣਾ ਦੇ ਦਮਕੋਰਾ ਰੋਡ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਟੋਹਾਣਾ ਦੇ ਡਾਕਘਰ ਦਾ ਵਿਦਿਅਕ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾਕਘਰ ਦੀ ਕਾਰਜਪ੍ਰਣਾਲੀ ਅਤੇ ਡਾਕ ਸੇਵਾਵਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।

ਅਜੀਤ ਡੈਸਕ 10-10-2026
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਵਿਸ਼ਵ ਡਾਕ ਦਿਵਸ ਦੇ ਮੌਕੇ ‘ਤੇ ਟੋਹਾਣਾ ਦੇ ਦਮਕੋਰਾ ਰੋਡ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਟੋਹਾਣਾ ਦੇ ਡਾਕਘਰ ਦਾ ਵਿਦਿਅਕ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾਕਘਰ ਦੀ ਕਾਰਜਪ੍ਰਣਾਲੀ ਅਤੇ ਡਾਕ ਸੇਵਾਵਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਡਾਕਘਰ ਪਹੁੰਚ ਕੇ ਵਿਦਿਆਰਥੀਆਂ ਨੇ ਉੱਥੇ ਹੁੰਦੇ ਵੱਖ-ਵੱਖ ਕੰਮਾਂ ਨੂੰ ਬੜੀ ਉਤਸੁਕਤਾ ਨਾਲ ਦੇਖਿਆ। ਉਨ੍ਹਾਂ ਨੇ ਚਿੱਠੀਆਂ ਭੇਜਣ, ਡਾਕ ਟਿਕਟਾਂ ਲਗਾਉਣ, ਪਾਰਸਲ ਬੁੱਕ ਕਰਵਾਉਣ ਅਤੇ ਡਾਕ ਵੰਡਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜਨ ਦੂਬੇ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਜ਼ਿੰਦਗੀ ਦੇ ਵਿਹਾਰਕ ਤਜਰਬੇ ਵੀ ਪ੍ਰਦਾਨ ਕਰਨਾ ਹੈ। ਇਸੇ ਤਰ੍ਹਾਂ ਸਕੂਲ ਦੇ ਚੇਅਰਮੈਨ ਸ੍ਰੀ ਪ੍ਰਦੀਪ ਕੁਮਾਰ ਮੜੀਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਜ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸੇਵਾਵਾਂ ਬਾਰੇ ਜਾਣੂ ਕਰਵਾਉਣਾ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਇੱਕ ਸ਼ਲਾਘਾਯੋਗ ਕਦਮ ਹੈ।
ਪਿਛਲੀ ਖ਼ਬਰ ਨਸ਼ਾ-ਮੁਕਤ ਹਰਿਆਣਾ ਦੇ ਸੰਕਲਪ ਨਾਲ ਕੱਲ੍ਹ ਟੋਹਾਣਾ ਵਿਖੇ ਹੋਵੇਗੀ ਮੈਰਾਥਨ ਦੌੜ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।