11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ) - ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਇੰਸਟੀਚਿਊਟ ਦਾਮਲਾ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸੰਸਥਾ ਦੇ ਪ੍ਰਿੰ.

ਅਜੀਤ ਡੈਸਕ 11-10-2026
ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ) - ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਇੰਸਟੀਚਿਊਟ ਦਾਮਲਾ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸੰਸਥਾ ਦੇ ਪ੍ਰਿੰ. ਸੰਜੀਵ ਸਹਿਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਸ਼ਟਰੀ ਸੇਵਾ ਯੋਜਨਾ ਅਧਿਕਾਰੀ ਰਿਚਾ ਖਰਬੰਦਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਜਾਗਰੂਕਤਾ ਪ੍ਰੋਗਰਾਮਾਂ ਤੇ ਪੁਨਰਵਾਸ ਦੇ ਇੰਚਾਰਜ ਇੰਸਪੈਕਟਰ ਡਾ. ਅਸ਼ੋਕ ਕੁਮਾਰ ਵਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਡਾ. ਵਰਮਾ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਨਸ਼ਿਆਂ ਤੋਂ ਦੂਰ ਰਹਿਣਾ ਹੀ ਜ਼ਿੰਦਗੀ ‘ਚ ਸੱਚੀ ਜਿੱਤ ਹੈ। ਉਨ੍ਹਾਂ ਦੱਸਿਆ ਕਿ ਸੂਬੇ ‘ਚ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਸੰਜੇ ਕੁਮਾਰ, ਭਾਰਤੀ ਪੁਲਿਸ ਸੇਵਾ ਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ-ਕਮ-ਸੰਯੁਕਤ ਪੁਲਿਸ ਕਮਿਸ਼ਨਰ ਫਰੀਦਾਬਾਦ ਰਾਜੇਂਦਰ ਕੁਮਾਰ ਮੀਣਾ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਨਿਰੰਤਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨਸ਼ਾਖੋਰੀ ਨਾਲ ਸੰਬੰਧਿਤ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਰਾਸ਼ਟਰੀ ਮਾਨਸਿਕ ਸਿਹਤ ਹੈਲਪਲਾਈਨ ਨੰ. 1933 ਅਤੇ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਹੈਲਪਲਾਈਨ 90508-91508 ਬਾਰੇ ਵੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ।
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਉਦਯੋਗਿਕ ਦੌਰਾ ਕਰਵਾਇਆ ਅਗਲੀ ਖ਼ਬਰ ਵਾਟਰ ਵਰਕਸ ਦੇ ਪਾਣੀ ’ਚ ਮਿਲਿਆ ਕੈਮੀਕਲ ਵਾਲਾ ਪਾਣੀ, ਬਿਮਾਰੀਆਂ ਦਾ ਖ਼ਦਸ਼ਾ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।