11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਸ਼ਾ ਮੁਕਤ ਹਰਿਆਣਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਟੋਹਾਣਾ ਦੇ ਈ-ਰਿਕਸ਼ਾ ਚਾਲਕਾਂ ਨੇ ਦਿੱਤਾ ਸਹਿਯੋਗ ਦਾ ਭਰੋਸਾ

ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 11 ਅਕਤੂਬਰ ਨੂੰ ਪੁਰਾਣੇ ਬੱਸ ਅੱਡੇ ਤੋਂ ਹਿਸਾਰ ਬਾਈਪਾਸ ਤੱਕ ਟੋਹਾਣਾ ਵਿੱਚ ਕਰਵਾਈ ਜਾ ਰਹੀ ਮੈਰਾਥਨ ਨੂੰ ਸਫ਼ਲ ਬਣਾਉਣ ਲਈ ਈ-ਰਿਕਸ਼ਾ ਚਾਲਕਾਂ ਨੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਡੀ.

ਅਜੀਤ ਡੈਸਕ 11-10-2026
ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 11 ਅਕਤੂਬਰ ਨੂੰ ਪੁਰਾਣੇ ਬੱਸ ਅੱਡੇ ਤੋਂ ਹਿਸਾਰ ਬਾਈਪਾਸ ਤੱਕ ਟੋਹਾਣਾ ਵਿੱਚ ਕਰਵਾਈ ਜਾ ਰਹੀ ਮੈਰਾਥਨ ਨੂੰ ਸਫ਼ਲ ਬਣਾਉਣ ਲਈ ਈ-ਰਿਕਸ਼ਾ ਚਾਲਕਾਂ ਨੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਡੀ.ਐੱਸ.ਪੀ. ਟੋਹਾਣਾ ਜੈ ਭਗਵਾਨ ਬਾਕਸਰ ਨਵੇਂ ਬੱਸ ਅੱਡੇ ਵਿਖੇ ਈ-ਰਿਕਸ਼ਾ ਚਾਲਕਾਂ ਨੂੰ ਮਿਲੇ ਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਡੀ.ਐੱਸ.ਪੀ. ਸ਼੍ਰੀ ਜੈ ਭਗਵਾਨ ਬਾਕਸਰ ਨੇ ਕਿਹਾ ਕਿ ਮੈਰਾਥਨ ਦੌੜ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੇ ਨਸ਼ਾ ਮੁਕਤ ਹਰਿਆਣਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਰੇਲਵੇ ਵਿਭਾਗ ਦੇ ਸੇਵਾ­ਮੁਕਤ ਅਧਿਕਾਰੀ ਬੰਤ ਸਿੰਘ ਕੈੜੇ ਦਾ ਭੋਗ ਅੰਬਾਲਾ ਕੈਂਟ ਵਿਖੇ ਅੱਜ ਅਗਲੀ ਖ਼ਬਰ ਸਾਬਕਾ ਖੇਤੀਬਾੜੀ ਮੰਤਰੀ ਪਰਮਵੀਰ ਸਿੰਘ ਨੇ ਜਾਖਲ ਅਨਾਜ ਮੰਡੀ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।