13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੀਂਹ ’ਚ ਬਰਬਾਦ ਹੋ ਰਿਹਾ ਝੋਨਾ, ਹਰਿਆਣਾ ’ਚ ਸਰਕਾਰ ਨਜ਼ਰ ਨਹੀਂ ਆ ਰਹੀ- ਕਾਂਤਾ ਚੌਟਾਲਾ

ਡੱਬਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਭਾਰੀ ਮੀਂਹ ਕਾਰਨ ਕੱਲ੍ਹ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਭਿੱਜਣ ਤੇ ਪਾਣੀ ‘ਚ ਰੁੜ੍ਹਨ ਮਗਰੋਂ ਇਨੈਲੋ ਦੇ ਕੌਮੀ ਪ੍ਰਧਾਨ ਅਭੈ ਸਿੰਘ ਚੌਟਾਲਾ ਦੀ ਪਤਨੀ ਕਾਂਤਾ ਚੌਟਾਲਾ ਨੇ ਅੱਜ ਇੱਥੇ ਦਾਣਾ ਮੰਡੀ ਪੁੱਜ ਕੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਸੁਣੀਆਂ।

ਅਜੀਤ ਡੈਸਕ 13-10-2026
ਡੱਬਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਭਾਰੀ ਮੀਂਹ ਕਾਰਨ ਕੱਲ੍ਹ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਭਿੱਜਣ ਤੇ ਪਾਣੀ ‘ਚ ਰੁੜ੍ਹਨ ਮਗਰੋਂ ਇਨੈਲੋ ਦੇ ਕੌਮੀ ਪ੍ਰਧਾਨ ਅਭੈ ਸਿੰਘ ਚੌਟਾਲਾ ਦੀ ਪਤਨੀ ਕਾਂਤਾ ਚੌਟਾਲਾ ਨੇ ਅੱਜ ਇੱਥੇ ਦਾਣਾ ਮੰਡੀ ਪੁੱਜ ਕੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਸੁਣੀਆਂ। ਇਸ ਮੌਕੇ ਇਨੈਲੋ ਦੇ ਸੀਨੀਅਰ ਆਗੂ ਸੰਦੀਪ ਚੌਧਰੀ ਅਤੇ ਨਗਰ ਕੌਂਸਲ ਦੇ ਚੇਅਰਮੈਨ ਟੇਕ ਚੰਦ ਛਾਬੜਾ ਵੀ ਉਚੇਚੇ ਤੌਰ ‘ਤੇ ਮੌਜੂਦ ਸਨ। ਆੜ੍ਹਤੀਆਂ ਨੇ ਦੱਸਿਆ ਕਿ ਫ਼ਸਲ ਰੱਖਣ ਲਈ ਵਾਧੂ ਜਗ੍ਹਾ ਦੀ ਮਨਜ਼ੂਰੀ ਨਾ ਮਿਲਣ ਕਾਰਨ ਝੋਨਾ ਖੁੱਲ੍ਹੇ ਅਸਮਾਨ ਹੇਠ ਪਿਆ ਹੈ ਅਤੇ ਮੀਂਹ ਕਾਰਨ ਖ਼ਰਾਬ ਹੋ ਰਿਹਾ ਹੈ। ਝੋਨੇ ਦੀ ਚੁਕਾਈ ਵਿੱਚ ਦੇਰੀ ਨੇ ਵੀ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਮੌਕੇ ਕਾਂਤਾ ਚੌਟਾਲਾ ਨੇ ਸਰਕਾਰ ‘ਤੇ ਨਿਸ਼ਾਨਾ ਸਿੰਨ੍ਹਦੇ ਕਿਹਾ ਕਿ ਹਰਿਆਣਾ ਵਿੱਚ ਨਾ ਸਰਕਾਰ ਨਜ਼ਰ ਆ ਰਹੀ ਹੈ ਅਤੇ ਨਾ ਹੀ ਪ੍ਰਬੰਧਾਂ ਦੀ ਕੋਈ ਸਾਰ ਲੈਣ ਵਾਲਾ ਹੈ। ਕਿਸਾਨ, ਮਜ਼ਦੂਰ ਤੇ ਵਪਾਰੀ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ-ਬੀਜ ਲੈਣ ਅਤੇ ਫ਼ਸਲ ਵੇਚਣ ਲਈ ਕਤਾਰਾਂ ਵਿੱਚ ਖੜ੍ਹਨਾ ਪੈ ਰਿਹਾ ਹੈ। ਕਾਂਤਾ ਚੌਟਾਲਾ ਨੇ ਮੰਡੀਆਂ ਵਿੱਚ ਵਾਧੂ ਜਗ੍ਹਾ ਮੁਹੱਈਆ ਕਰਵਾਉਣ ਅਤੇ ਝੋਨੇ ਦੀ ਚੁਕਾਈ ਤੇਜ਼ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਇਨੈਲੋ ਵੱਲੋਂ ਕਿਸਾਨਾਂ ਤੇ ਆੜ੍ਹਤੀਆਂ ਦੇ ਹੱਕਾਂ ਲਈ ਧਰਨਾ-ਪ੍ਰਦਰਸ਼ਨ ਕੀਤੀ ਜਾਵੇਗਾ। ਇਸ ਮੌਕੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੌਰਵ ਮੋਂਗਾ, ਯੂਥ ਇਨੈਲੋ ਦੇ ਪ੍ਰਧਾਨ ਕੁਲਦੀਪਕ ਸਹਾਰਨ, ਜਵਾਹਰ ਕਾਮਰਾ, ਰਜਨੀਸ਼ ਕੈਨੇਡੀ, ਭੋਲਾ ਸੱਚਦੇਵਾ, ਪਰਵਿੰਦਰ ਰੋੜਾ, ਪ੍ਰਵੀਨ ਸਿੰਗਲਾ, ਸੋਨੂੰ ਮੋਂਗਾ, ਵਿਨੋਦ ਜਿੰਦਲ ਅਤੇ ਟਿੰਕੂ ਗੁਪਤਾ ਸਮੇਤ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮਹਿਲਾ ਕਾਬੂ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਨਾਰਾਇਣਗੜ੍ਹ ਵਿਖੇ ਧੂਮਧਾਮ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।