14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਨ. ਡੀ. ਏ. ਦੀ ਲਿਖਤੀ ਪ੍ਰੀਖਿਆ ਵਿਚ ਸੈਨਿਕ ਸਕੂਲ ਕੁੰਜਪੁਰਾ ਦੇ 45 ਕੈਡਿਟ ਹੋਏ ਸਫ਼ਲ

ਕਰਨਾਲ, 13 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਨਿਕ ਸਕੂਲ ਕੁੰਜਪੁਰਾ ਕਰਨਾਲ ਦੇ ਕੈਡਿਟਾਂ ਨੇ ਰਾਸ਼ਟਰੀ ਰੱਖਿਆ ਅਕੈਡਮੀ (ਐਨ. ਡੀ.

ਅਜੀਤ ਡੈਸਕ 14-10-2026
ਕਰਨਾਲ, 13 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਨਿਕ ਸਕੂਲ ਕੁੰਜਪੁਰਾ ਕਰਨਾਲ ਦੇ ਕੈਡਿਟਾਂ ਨੇ ਰਾਸ਼ਟਰੀ ਰੱਖਿਆ ਅਕੈਡਮੀ (ਐਨ. ਡੀ. ਏ.) 2026 ਦੀ ਲਿਖਤੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੇ 45 ਕੈਡਿਟਾਂ ਨੇ ਇਸ ਪ੍ਰੀਖਿਆ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਇਨ੍ਹਾਂ ਵਿਚ 32 ਕੈਡਿਟ ਬਾਰ੍ਹਵੀਂ ਜਮਾਤ ਵਿਚ ਪੜ੍ਹ ਰਹੇ ਹਨ ਜਦਕਿ 13 ਕੈਡਿਟ ਪਿਛਲੀ ਜਮਾਤ ਦੇ ਵਿਦਿਆਰਥੀ ਹਨ। ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਪ੍ਰਿੰਸੀਪਲ ਕੈਪਟਨ (ਭਾਰਤੀ ਜਲ ਸੈਨਾ) ਗੁਰਬੀਰ ਸਿੰਘ ਨੇ ਸਫ਼ਲ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਕੈਡਿਟਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਅਤੇ ਸਕੂਲ ਦੇ ਉੱਤਮ ਵਿੱਦਿਅਕ ਮਾਹੌਲ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੈਪਟਨ (ਭਾਰਤੀ ਜਲ ਸੈਨਾ) ਗੁਰਬੀਰ ਸਿੰਘ, ਉਪ-ਪ੍ਰਿੰਸੀਪਲ ਲੈਫਟੀਨੈਂਟ ਕਰਨਲ ਸ਼ੈਲਜਾ ਡੋਗਰਾ, ਪ੍ਰਸ਼ਾਸਨਿਕ ਅਧਿਕਾਰੀ ਲੈਫਟੀਨੈਂਟ ਕਰਨਲ ਸੰਦੀਪ ਰਾਠੀ, ਸੀਨੀਅਰ ਅਧਿਆਪਕ ਸੰਜੇ ਚੌਹਾਨ ਸਮੇਤ ਸਮੂਹ ਸਟਾਫ਼ ਮੈਂਬਰ ਮੌਜੂਦ ਸਨ। ਸਾਰਿਆਂ ਨੇ ਸਫ਼ਲ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਨੇ ਜਿੱਤੀ 50 ਲੱਖ ਰੁਪਏ ਦੀ ਲਾਟਰੀ ਅਗਲੀ ਖ਼ਬਰ ਇਨਰ ਵ੍ਹੀਲ ਕਲੱਬ ਮਹਾਰਾਜਾ ਅਗਰਸੈਨ ਪਾਰਕ ਵਿਖੇ ਮਨਾਏਗਾ ਦੁਸਹਿਰਾ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।