21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬੱਚਿਆਂ ਵਿਚ ਆਤਮ ਵਿਸ਼ਵਾਸ ਵਧਾਉਣ ਦਾ ਉਪਰਾਲਾ ਕੀਤਾ ਜਾਵੇਗਾ - ਰਸ਼ਮੀਤ ਕੌਰ ਬਿੰਦਰਾ

ਨਵੀਂ ਦਿੱਲੀ, 21 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਬੱਚਿਆਂ ਵਿਚ ਵਧਦੀ ਆਨਲਾਈਨ ਗੇਮਿੰਗ ਦੀ ਪ੍ਰਵਿਰਤੀ ਅਤੇ ਇਸ ਦੇ ਨਾਲ ਹੋਣ ਵਾਲੇ ਨਤੀਜਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਵਲੋਂ 25 ਅਕਤੂਬਰ 2026 ਨੂੰ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਨੂੰ ਇਨ੍ਹਾਂ ਗੇਮਿੰਗ ਪ੍ਰਤੀ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਖੇਡਾਂ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਦੇ ਨਾਲ ਜੋੜਨਾ ਹੈ।

ਅਜੀਤ ਡੈਸਕ 22-10-2026
ਨਵੀਂ ਦਿੱਲੀ, 21 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਬੱਚਿਆਂ ਵਿਚ ਵਧਦੀ ਆਨਲਾਈਨ ਗੇਮਿੰਗ ਦੀ ਪ੍ਰਵਿਰਤੀ ਅਤੇ ਇਸ ਦੇ ਨਾਲ ਹੋਣ ਵਾਲੇ ਨਤੀਜਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਵਲੋਂ 25 ਅਕਤੂਬਰ 2026 ਨੂੰ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਨੂੰ ਇਨ੍ਹਾਂ ਗੇਮਿੰਗ ਪ੍ਰਤੀ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਖੇਡਾਂ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਦੇ ਨਾਲ ਜੋੜਨਾ ਹੈ। ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਵਿਚ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਵਾਸਥ, ਸੁਰੱਖਿਅਤ ਤੇ ਰਚਨਾਤਮਕ ਵਿਕਾਸ ਲਈ ਸਮਾਜ ਦੇ ਹਰੇਕ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਸ. ਪੰਮਾ ਨੇ ਕਿਹਾ ਕਿ ਬੱਚਿਆਂ ਨੂੰ ਜ਼ਿਆਦਾ ਸਮਝ ਨਹੀਂ ਹੁੰਦੀ ਅਤੇ ਨਾ ਹੀ ਉਨ੍ਹਾਂ ਨੂੰ ਇਸ ਉਮਰ ਵਿਚ ਆਪਣੇ ਭਲੇ ਬੁਰੇ ਦਾ ਪਤਾ ਹੁੰਦਾ ਹੈ। ਇਨ੍ਹਾਂ ਨੂੰ ਦਿਸ਼ਾ ਦੇਣਾ ਸਾਡਾ ਹੀ ਫ਼ਰਜ਼ ਬਣਦਾ ਹੈ। ਇਸ ਮੌਕੇ ਰਸ਼ਮੀਤ ਕੌਰ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਵਿਚ ਹੋਰਨਾਂ ਕਾਰਜਾਂ ਦੇ ਨਾਲ ਬੱਚਿਆਂ ਵਿਚ ਆਤਮ ਵਿਸ਼ਵਾਸ ਵਧਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਦੀਵਾਲੀ ਦੀ ਖਰੀਦਦਾਰੀ ਕਰਨ ਬਾਜ਼ਾਰਾਂ ’ਚ ਪਹੁੰਚੇ ਗਾਹਕਾਂ ਨੂੰ ਪਾਰਕਿੰਗ ਸੰਬੰਧੀ ਆ ਰਹੀ ਸਮੱਸਿਆ ਅਗਲੀ ਖ਼ਬਰ ਪੁਲਿਸ ਵਲੋਂ ਦੋ ਦੇਸੀ ਕੱਟੇ ਜ਼ਬਤ, ਮੁਲਜ਼ਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।