22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਲਾਂਘੇ ’ਚ ਕਿਸੇ ਪਾਬੰਦੀ ਤੋਂ ਦਿੱਲੀ ਕਮੇਟੀ ਨੇ ਕੀਤਾ ਇਨਕਾਰ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਰਾਹ ਰਾਹੀਂ ਕਿਸੇ ਦੇ ਵੀ ਲੰਘਣ ’ਤੇ ਕਿਸੀ ਵੀ ਤਰ੍ਹਾਂ ਦੀ ਪਾਬੰਦੀ ਤੋਂ ਦਿੱਲੀ ਗੁਰਦੁਆਰਾ ਕਮੇਟੀ ਨੇ ਇਨਕਾਰ ਕਰ ਦਿੱਤਾ ਹੈ ਤੇ ਇਸ ਸਬੰਧੀ ਮੀਡੀਆ ਦੇ ਇੱਕ ਹਿੱਸੇ ’ਚ ਆਈਆਂ ਰਿਪੋਰਟਾਂ ਨੂੰ ਬੇਬੁਨਿਆਦ ਤੇ ਗ਼ਲਤ ਕਰਾਰ ਦਿੱਤਾ ਹੈ। ਦੱਸਣਯੋਗ ਕਿ ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੇ ਇਸ ਰਸਤੇ ਤੋਂ ਲੰਘਣ ਦੇ ਪਾਬੰਦੀ ਦੀ ਗੱਲ ਮੀਡੀਆ ਦੇ ਇੱਕ ਹਿੱਸੇ ਵਿਚ ਪ੍ਰਕਾਸ਼ਿਤ ਹੋਈ ਸੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ। ਅਜੀਤ ਤਸਵੀਰ 22-10-2026
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਰਾਹ ਰਾਹੀਂ ਕਿਸੇ ਦੇ ਵੀ ਲੰਘਣ ’ਤੇ ਕਿਸੀ ਵੀ ਤਰ੍ਹਾਂ ਦੀ ਪਾਬੰਦੀ ਤੋਂ ਦਿੱਲੀ ਗੁਰਦੁਆਰਾ ਕਮੇਟੀ ਨੇ ਇਨਕਾਰ ਕਰ ਦਿੱਤਾ ਹੈ ਤੇ ਇਸ ਸਬੰਧੀ ਮੀਡੀਆ ਦੇ ਇੱਕ ਹਿੱਸੇ ’ਚ ਆਈਆਂ ਰਿਪੋਰਟਾਂ ਨੂੰ ਬੇਬੁਨਿਆਦ ਤੇ ਗ਼ਲਤ ਕਰਾਰ ਦਿੱਤਾ ਹੈ। ਦੱਸਣਯੋਗ ਕਿ ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੇ ਇਸ ਰਸਤੇ ਤੋਂ ਲੰਘਣ ਦੇ ਪਾਬੰਦੀ ਦੀ ਗੱਲ ਮੀਡੀਆ ਦੇ ਇੱਕ ਹਿੱਸੇ ਵਿਚ ਪ੍ਰਕਾਸ਼ਿਤ ਹੋਈ ਸੀ। ਇਸੇ ਸੰਬੰਧੀ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਸੀ ਵੀ ਤਰ੍ਹਾਂ ਦੀ ਪਾਬੰਦੀ ਤੋਂ ਸਾਫ਼ ਇਨਕਾਰ ਕਰ ਦਿੱਤਾ। ਹਾਲਾਂਕਿ ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਹੈੱਡਕੁਆਟਰ ਬਿਲਕੁਲ ਨਾਲ ਹੋਣ ਕਾਰਨ ਪੁਲਿਸ ਮੁਲਾਜ਼ਮ ਅਕਸਰ ਅਸ਼ੋਕਾ ਰੋਡ ਤੋਂ ਰਾਜਾ ਜੈ ਸਿੰਘ ਮਾਰਗ ਵਾਲੇ ਪਾਸੇ ਜਾਣ ਲਈ ਇਸ ਰਸਤੇ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਹੋਇਆ ਸੀ ਤਾਂ ਉਸ ਵੇਲੇ ਵੀ ਪੁਲਿਸ ਦੇ ਮੁਲਾਜ਼ਮ ਇੱਥੋਂ ਲੰਘੇ ਸਨ ਪਰ ਉਨ੍ਹਾਂ ਨੇ ਕਿਸੀ ਤਰ੍ਹਾਂ ਵੀ ਮਰਿਆਦਾ ਦੀ ਉਲੰਘਣਾ ਨਹੀਂ ਕੀਤੀ ਸੀ। ਹਾਲਾਂਕਿ ਕਾਲਕਾ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਾਂ ਦੌਰਾਨ ਡੀ.ਸੀ.ਪੀ. ਨਾਲ ਇਹ ਗੱਲ ਜ਼ਰੂਰ ਹੋਈ ਸੀ ਕਿ ਪੁਲਿਸ ਮੁਲਾਜ਼ਮਾਂ ਨੂੰ ਪ੍ਰਦਰਸ਼ਨਾਂ ਦੇ ਵੇਲੇ ਵਿਚ ਇਸ ਰਸਤੇ ਨੂੰ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਯਮੁਨਾਨਗਰ ਵਿਖੇ ‘ਵੋਟ ਬਚਾਓ, ਦੇਸ਼ ਬਚਾਓ’ ਰੋਸ ਮਾਰਚ ਅੱਜ ਅਗਲੀ ਖ਼ਬਰ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।