23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਮਾਜ ਸੇਵਾ ਲਹਿਰ ਘਨੌਲੀ ਨੇ ਮਲੇਰੀਆ ਤੇ ਮੱਛਰਾਂ ਤੋਂ ਬਚਾਅ ਲਈ ਪਿੰਡ ’ਚ ਸਪਰੇਅ ਕਰਵਾਈ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਮਾਜ ਸੇਵਾ ਲਹਿਰ ਘਨੌਲੀ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚ ਮੱਛਰਾਂ ਦੀ ਰੋਕਥਾਮ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਪਰੇਅ ਕਰਵਾਈ ਗਈ। ਇਸ ਉਪਰਾਲੇ ਦਾ ਮਕਸਦ ਪਿੰਡ ਵਾਸੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ।

ਅਜੀਤ ਡੈਸਕ 23-10-2026
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਮਾਜ ਸੇਵਾ ਲਹਿਰ ਘਨੌਲੀ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚ ਮੱਛਰਾਂ ਦੀ ਰੋਕਥਾਮ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਪਰੇਅ ਕਰਵਾਈ ਗਈ। ਇਸ ਉਪਰਾਲੇ ਦਾ ਮਕਸਦ ਪਿੰਡ ਵਾਸੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸਮਾਜ ਸੇਵਾ ਲਹਿਰ ਦੇ ਪ੍ਰਧਾਨ ਬੰਤ ਲਹਿਰਾ ਨੇ ਕਿਹਾ ਕਿ ਸਮਾਜ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਪਿੰਡ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਿਅਕਤੀ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਪਿੰਡ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਵੇ, ਤਾਂ ਪਿੰਡ ਨੂੰ ਹੋਰ ਵੀ ਸੁੰਦਰ ਅਤੇ ਸਿਹਤਮੰਦ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸਮਾਜ ਸੇਵਾ ਲਹਿਰ ਦੇ ਪ੍ਰਧਾਨ ਬੰਤ ਲਹਿਰਾ, ਗੁਰਦੀਪ ਸਿੰਘ ਲਹਿਰਾ, ਜਸਵੀਰ ਸਿੰਘ ਅਤੇ ਹੋਰ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਦੀ ਪਹਿਲ: ਔਰਤਾਂ ਨੂੰ ਸਿਖਾਏ ਜਾਨਾਂ ਬਚਾਉਣ ਦੇ ਗੁਰ ਅਗਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।