22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਿੱਜੀਕਰਨ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਜਾਰੀ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਬਿਜਲੀ ਮੁਲਾਜ਼ਮਾਂ ਨੇ ਨਿੱਜੀਕਾਰਨ ਦੇ ਖ਼ਿਲਾਫ਼ ਜੋਰਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕੀਤੀ। ਹੜਤਾਲ ਕਾਰਨ ਕਈ ਥਾਵਾਂ ’ਤੇ ਬਿਜਲੀ ਦੀ ਸਪਲਾਈ ਠੱਪ ਹੋ ਗਈ।

ਅਜੀਤ ਡੈਸਕ 23-10-2026
ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਬਿਜਲੀ ਮੁਲਾਜ਼ਮਾਂ ਨੇ ਨਿੱਜੀਕਾਰਨ ਦੇ ਖ਼ਿਲਾਫ਼ ਜੋਰਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕੀਤੀ। ਹੜਤਾਲ ਕਾਰਨ ਕਈ ਥਾਵਾਂ ’ਤੇ ਬਿਜਲੀ ਦੀ ਸਪਲਾਈ ਠੱਪ ਹੋ ਗਈ। ਹੜਤਾਲ ਦੌਰਾਨ ਹੜਤਾਲੀ ਬਿਜਲੀ ਮੁਲਾਜ਼ਮਾਂ ਨੇ ਹਰਿਆਣਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਬਿਜਲੀ ਨਿਗਮ ਦਾ ਨਿੱਜੀਕਰਨ ਕਰਨ ’ਤੇ ਤੁਲੀ ਹੋਈ ਹੈ। ਬਿਜਲੀ ਦਾ ਨਿੱਜੀਕਾਰਨ ਜਿਥੇ ਕਰਮਚਾਰੀਆਂ ਦੇ ਹਿੱਤ ਵਿੱਚ ਨਹੀਂ ਹੈ ਉਥੇ ਹੀ ਇਹ ਕਿਸਾਨਾਂ ਆਮ ਬਿਜਲੀ ਖਪਤਕਾਰਾਂ ਦੇ ਹਿੱਤ ਵਿੱਚ ਵੀ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਨਿੱਜੀ ਕੰਪਨੀਆਂ ਦੇ ਦਾਖਲੇ ਨਾਲ ਸਰਕਾਰੀ ਬਿਜਲੀ ਨਿਗਮਾਂ ਦੀ ਆਰਥਿਕ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ ਜਿਸ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪਵੇਗਾ। ਇਸ ਮੌਕੇ ਸਤਿੰਦਰ ਸਿੰਘ ਮੋਂਗਾ, ਮਦਨ ਕੰਬੋਜ, ਸੀਤਾ ਰਾਮ ਸੋਨੀ, ਮੀਤ ਚੰਦ, ਸੁਰੇਸ਼ ਮੰਗਲ, ਸਤਵੀਰ ਨਾਥੂਸਰੀ, ਰਾਕੇਸ਼ ਜਾਂਗੜਾ, ਜਸਪਾਲ, ਅਮਰੀਕ, ਧਰਮਿੰਦਰ, ਵਿਨੋਦ ਜਾਂਗੜਾ , ਲਖਵੀਰ, ਰਾਜਵੀਰ , ਸੁਰਜੀਤ ਬੇਦੀ, ਅਵਿਨਾਸ਼ ਕੰਬੋਜ, ਵਿਜੈ ਸੈਣੀ, ਰਾਏ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਿਗਮ ਕਰਮਚਾਰੀਆਂ ਦੀ ਹੜਤਾਲ ਕਾਰਨ ਬਿਜਲੀ ਸਪਲਾਈ ਰਹੀ ਠੱਪ ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਅੱਜ ਤੋਂ ਤਿੰਨ ਰੋਜ਼ਾ ਯੁਵਕ ਮੇਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।