24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐਸ.ਡੀ.ਐਮ. ਨੇ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਰਤੀਆ, 23 ਅਕਤੂਬਰ (ਬੇਅੰਤ ਕੌਰ ਮੰਡੇਰ)- ਐਸ. ਡੀ.

ਐਸ. ਡੀ. ਐਮ. ਸੁਰੇਂਦਰ ਸਿੰਘ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ। ਤਸਵੀਰ : ਬੇਅੰਤ ਕੌਰ ਮੰਡੇਰ 24-10-2026
ਰਤੀਆ, 23 ਅਕਤੂਬਰ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪਟਵਾਰੀਆਂ, ਪਿੰਡ ਸਕੱਤਰਾਂ, ਨੰਬਰਦਾਰਾਂ ਤੇ ਸਬੰਧਿਤ ਵਿਭਾਗਾਂ ਦੇ ਕਰਮਚਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ। ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਬਾਰੇ ਵਿਸਥਾਰ ਵਿਚ ਚਰਚਾ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਕਿਸਾਨਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਉਪਲਬਧ ਖੇਤੀਬਾੜੀ ਉਪਕਰਨਾਂ ਅਤੇ ਸਹੀ ਪਰਾਲੀ ਪ੍ਰਬੰਧਨ ਲਈ ਹੋਰ ਵਿਕਲਪਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਡਾਇਲ 11 2 ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਸੂਚਨਾ ਮਿਲਣ ’ਤੇ ਬਿਨਾਂ ਦੇਰੀ ਕੀਤੇ ਘਟਨਾ ਸਥਾਨ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਇਸ ਮੌਕੇ ਡੀ.ਐਸ.ਪੀ. ਕੁਲਵੰਤ ਸਿੰਘ, ਨਾਇਬ ਤਹਿਸੀਲਦਾਰ ਬਲਵਾਨ ਸਿੰਘ, ਬੀ.ਡੀ.ਪੀ.ਓ. ਅਨਿਲ ਕੁਮਾਰ, ਵਿਕਾਸ ਲਗਿਆਨ, ਖੇਤੀਬਾੜੀ ਨੋਡਲ ਅਫ਼ਸਰ ਬਿਜੇਂਦਰ ਸਿੰਘ, ਏ. ਈ. ਈ. ਫ਼ਤਿਹਾਬਾਦ ਪ੍ਰਸ਼ਾਂਤ, ਐਸ.ਡੀ.ਓ. ਫ਼ਤਿਹਾਬਾਦ ਸੰਜੇ ਕੁਮਾਰ, ਬੀ.ਏ.ਓ. ਸੰਦੀਪ ਬਿਡਲਾਨ, ਕਾਨੂੰਗੋ ਪ੍ਰਿਥਵੀਰਾਜ, ਡਾ ਰਾਹੁਲ, ਨਰੇਸ਼ ਕੁਮਾਰ, ਹਿਮਾਂਸ਼ੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਬਿਜਲੀ ਕਰਮਚਾਰੀ ਨਿੱਜੀਕਰਨ ਦੇ ਖ਼ਿਲਾਫ਼ ਫ਼ਤਿਹਾਬਾਦ ਪਾਵਰ ਪਲਾਂਟਾਂ ’ਤੇ ਕੰਮ ਪੂਰੀ ਤਰ੍ਹਾਂ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।