24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਿਜਲੀ ਵਿਭਾਗ ਨਿੱਜੀ ਹੱਥਾਂ ਵਿੱਚ ਸੌਂਪਣ ਦਾ ਮਤਲਬ ਹੈ ਰੁਜ਼ਗਾਰ ਦੇ ਮੌਕਿਆਂ ਦਾ ਅੰਤ: ਦੁਸ਼ਯੰਤ ਚੌਟਾਲਾ

ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਗੁਰੂਗ੍ਰਾਮ ਤੇ ਨੂਹ ਵਿੱਚ ਨਿੱਜੀ ਕੰਪਨੀਆਂ ਨੂੰ ਬਿਜਲੀ ਸਪਲਾਈ ਲਾਇਸੈਂਸ ਦੇਣ ਦੇ ਰਾਜ ਸਰਕਾਰ ਦੇ ਫੈਸਲੇ ‘ਤੇ ਪੂਰੀ ਤਰ੍ਹਾਂ ਸਵਾਲ ਉਠਾਏ ਹਨ। ਸਿਰਸਾ ਦੇ ਚੌਟਾਲਾ ਹਾਊਸ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਬਿਜਲੀ ਅਥਾਰਟੀ ਨੇ ਅਗਲੇ 25 ਸਾਲਾਂ ਲਈ ਗੁਰੂਗ੍ਰਾਮ ਤੇ ਨੂਹ ਦੋਵਾਂ ਜ਼ਿਲ੍ਹਿਆਂ ਵਿੱਚ ਬਿਜਲੀ ਵੰਡ ਦੇ ਠੇਕੇ ਇੱਕ ਨਿੱਜੀ ਕੰਪਨੀ ਨੂੰ ਦਿੱਤੇ।

ਸਿਰਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੁਸ਼ਯੰਤ ਚੌਟਾਲਾ। ਤਸਵੀਰ : ਪੰਨੀਵਾਲੀਆ 24-10-2026
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਗੁਰੂਗ੍ਰਾਮ ਤੇ ਨੂਹ ਵਿੱਚ ਨਿੱਜੀ ਕੰਪਨੀਆਂ ਨੂੰ ਬਿਜਲੀ ਸਪਲਾਈ ਲਾਇਸੈਂਸ ਦੇਣ ਦੇ ਰਾਜ ਸਰਕਾਰ ਦੇ ਫੈਸਲੇ ‘ਤੇ ਪੂਰੀ ਤਰ੍ਹਾਂ ਸਵਾਲ ਉਠਾਏ ਹਨ। ਸਿਰਸਾ ਦੇ ਚੌਟਾਲਾ ਹਾਊਸ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਬਿਜਲੀ ਅਥਾਰਟੀ ਨੇ ਅਗਲੇ 25 ਸਾਲਾਂ ਲਈ ਗੁਰੂਗ੍ਰਾਮ ਤੇ ਨੂਹ ਦੋਵਾਂ ਜ਼ਿਲ੍ਹਿਆਂ ਵਿੱਚ ਬਿਜਲੀ ਵੰਡ ਦੇ ਠੇਕੇ ਇੱਕ ਨਿੱਜੀ ਕੰਪਨੀ ਨੂੰ ਦਿੱਤੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹੋਰ ਵੀ ਸੰਵੇਦਨਸ਼ੀਲ ਹੋ ਜਾਂਦਾ ਹੈ ਜਦੋਂ ਨਿੱਜੀ ਕੰਪਨੀ ਦੀ ਵਿੱਤੀ ਸਥਿਤੀ ਦਾ ਖੁਲਾਸਾ ਰਿਕਾਰਡ ‘ਤੇ ਨਹੀਂ ਕੀਤਾ ਜਾ ਰਿਹਾ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਦੱਖਣੀ ਹਰਿਆਣਾ ਬਿਜਲੀ ਨਿਗਮ ਦੇ ਮਾਲੀਆ ਰਿਕਾਰਡ ਵਿੱਚ ਲਗਭਗ 50 ਪ੍ਰਤੀਸ਼ਤ ਮਾਲੀਆ ਗੁਰੂਗ੍ਰਾਮ ਤੇ ਨੂਹ ਜ਼ਿਲ੍ਹਿਆਂ ਤੋਂ ਆਉਂਦਾ ਹੈ। ਇਹ ਠੇਕਾ ਸਿਰਫ ਇਨ੍ਹਾਂ ਸਭ ਤੋਂ ਵੱਧ ਲਾਭਕਾਰੀ ਜ਼ਿਲ੍ਹਿਆਂ ਨੂੰ ਹੀ ਕਿਉਂ ਦਿੱਤਾ ਗਿਆ? ਉਨ੍ਹਾਂ ਕਿਹਾ ਕਿ ਇਹ ਨਿੱਜੀ ਕੰਪਨੀ ਬਿਜਲੀ ਵੰਡ ਲਈ ਨਿਗਮ ਦੇ ਆਪਣੇ ਬੁਨਿਆਦੀ ਢਾਂਚੇ ਦੀ ਵਰਤੋਂ ਕਰੇਗੀ। ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਇਸ ਕੰਮ ਨੂੰ ਕਿਸੇ ਨਿੱਜੀ ਕੰਪਨੀ ਨੂੰ ਸੌਂਪਣ ਦਾ ਮਤਲਬ ਹਰਿਆਣਾ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਦਰਵਾਜ਼ੇ ਬੰਦ ਕਰਨਾ ਹੋਵੇਗਾ। ਇਸ ਫੈਸਲੇ ਨਾਲ ਬਿਜਲੀ ਨਿਗਮ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੂਰੀ ਤਰ੍ਹਾਂ ਖਤਮ ਹੋ ਜਾਣਗੇ। ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੱਦ ਅਤੇ ਉਦਾਸੀਨਤਾ ਕਾਰਨ ਲੋਕ ਪਿਛਲੇ 24 ਘੰਟਿਆਂ ਤੋਂ ਆਪਣੇ ਘਰਾਂ ਵਿੱਚ ਪਾਣੀ ਤੋਂ ਬਿਨਾਂ ਹਨ। ਇਸ ਤੋਂ ਇਲਾਵਾ ਉਦਯੋਗ ਤੇ ਫੈਕਟਰੀਆਂ ਬੰਦ ਹਨ। ਹਸਪਤਾਲ ਬਿਜਲੀ ਤੋਂ ਬਿਨਾਂ ਹਨ, ਮਰੀਜ਼ ਬਹੁਤ ਮੁਸ਼ਕਿਲ ਵਿੱਚ ਹਨ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਕੰਮਕਾਜ ਵੀ ਰੁਕੇ ਹੋਏ ਹਨ। ਸੂਬਾ ਸਰਕਾਰ ਸਿਰਫ਼ ਮੂਕ ਦਰਸ਼ਕ ਬਣੀ ਹੋਈ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿ ਸੂਬੇ ਦੇ ਬਿਜਲੀ ਮੰਤਰੀ ਰਾਜ ਨਿਗਮ ਦੇ ਕਰਮਚਾਰੀਆਂ ਦੇ ਸ਼ੁਭਚਿੰਤਕ ਹੋਣ ਦਾ ਦਾਅਵਾ ਕਰਦੇ ਹਨ, ਉਨ੍ਹਾਂ ਨੂੰ ਅਥਾਰਟੀ ਦੁਆਰਾ ਲਏ ਗਏ ਇਸ ਫੈਸਲੇ ਦੇ ਵਿਰੋਧ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜੇ.ਜੇ.ਪੀ. ਦੇ ਰੁਖ਼ ਨੂੰ ਸਪੱਸ਼ਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਨਿਗਮ ਕਰਮਚਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਅੰਦੋਲਨ ਵਿੱਚ ਹਰ ਪੱਧਰ ‘ਤੇ ਉਨ੍ਹਾਂ ਦਾ ਸਮਰਥਨ ਕਰੇਗੀ। ਪ੍ਰਾਈਵੇਟ ਕੰਪਨੀਆਂ ਨੂੰ ਠੇਕਾ ਦੇ ਕੇ ਸਰਕਾਰ ਨੇ ਨਿਗਮ ਦੇ ਯੋਗ ਕਰਮਚਾਰੀਆਂ ਦੀ ਕੁਸ਼ਲਤਾ ਨੂੰ ਚੁਣੌਤੀ ਦਿੱਤੀ ਹੈ, ਜੋ ਕਿ ਮੰਦਭਾਗਾ ਅਤੇ ਨਿੰਦਣਯੋਗ ਹੈ। ਇਸ ਮੌਕੇ ਜੇ.ਜੇ.ਪੀ. ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ, ਜੇ.ਜੇ.ਪੀ. ਰਾਸ਼ਟਰੀ ਕਾਰਜਕਾਰੀ ਜਨਰਲ ਸਕੱਤਰ ਰਾਧੇਸ਼ਿਆਮ ਸ਼ਰਮਾ, ਜ਼ਿਲ੍ਹਾ ਪ੍ਰੈਸ ਬੁਲਾਰੇ ਅਮਰ ਸਿੰਘ ਜਿਆਣੀ ਤੇ ਜੇ.ਜੇ.ਪੀ. ਜ਼ਿਲ੍ਹਾ ਦਫ਼ਤਰ ਦੇ ਸੰਯੁਕਤ ਸਕੱਤਰ ਕੁਲਦੀਪ ਜਾਂਗੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ‘ਡਿਜੀਟਲ ਯੁੱਗ ਵਿਚ ਮਨੁੱਖੀ ਸੰਚਾਰ’ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਅਗਲੀ ਖ਼ਬਰ ਬਾਲ ਭਵਨ ਵਿਖੇ ਕਰਵਾਏ ਗਏ ਮੁਕਾਬਲਿਆਂ ਰਾਹੀਂ ਬੱਚਿਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।