25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜਾਮੀਆ ਮਿਲੀਆ ਯੂਨੀਵਰਸਿਟੀ ਵਿਚ ਹੰਗਾਮੇ ਤੋਂ ਬਾਅਦ ਸਾਰੀਆਂ ਕਲਾਸਾਂ ਆਨਲਾਈਨ ਮੋਡ ’ਚ ਤਬਦੀਲ

ਨਵੀਂ ਦਿੱਲੀ, 24 ਅਕਤੂਬਰ(ਜਗਤਾਰ ਸਿੰਘ)- ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵੱਲੋਂ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਅਤੇ ਸੁਰੱਖਿਆ ਮੁਲਾਜ਼ਮਾਂ ਨਾਲ ਹੋਈ ਝੜਪ ਤੋਂ ਬਾਅਦ, ਪ੍ਰਸ਼ਾਸਨ ਨੇ ਸਾਰੇ ਕੋਰਸਾਂ ਦੀਆਂ ਕਲਾਸਾਂ ਨੂੰ ਤੁਰੰਤ ਪ੍ਰਭਾਵ ਤੋਂ ਆਨਲਾਈਨ ਮੋਡ ਵਿਚ ਤਬਦੀਲ ਕਰ ਦਿੱਤਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇੱਕ ਨੋਟਿਸ ਜਾਰੀ ਕਰਕੇ ਦੱਸਿਆ ਹੈ ਕਿ ਕੈਂਪਸ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਇਹ ਇਹਤਿਆਤੀ ਕਦਮ ਚੁੱਕਿਆ ਗਿਆ ਹੈ।

ਅਜੀਤ ਡੈਸਕ 25-10-2026
ਨਵੀਂ ਦਿੱਲੀ, 24 ਅਕਤੂਬਰ(ਜਗਤਾਰ ਸਿੰਘ)- ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵੱਲੋਂ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਅਤੇ ਸੁਰੱਖਿਆ ਮੁਲਾਜ਼ਮਾਂ ਨਾਲ ਹੋਈ ਝੜਪ ਤੋਂ ਬਾਅਦ, ਪ੍ਰਸ਼ਾਸਨ ਨੇ ਸਾਰੇ ਕੋਰਸਾਂ ਦੀਆਂ ਕਲਾਸਾਂ ਨੂੰ ਤੁਰੰਤ ਪ੍ਰਭਾਵ ਤੋਂ ਆਨਲਾਈਨ ਮੋਡ ਵਿਚ ਤਬਦੀਲ ਕਰ ਦਿੱਤਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇੱਕ ਨੋਟਿਸ ਜਾਰੀ ਕਰਕੇ ਦੱਸਿਆ ਹੈ ਕਿ ਕੈਂਪਸ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਇਹ ਇਹਤਿਆਤੀ ਕਦਮ ਚੁੱਕਿਆ ਗਿਆ ਹੈ। ਇਹ ਆਨਲਾਈਨ ਵਿਵਸਥਾ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਯੂਨੀਵਰਸਿਟੀ ਨੇ ਸਾਰੇ ਡੀਨ, ਵਿਭਾਗ ਮੁਖੀਆਂ ਤੇ ਅਧਿਆਪਕਾਂ ਨੂੰ ਆਨਲਾਈਨ ਕਲਾਸਾਂ ਦਾ ਸ਼ਡਿਊਲ ਬਣਾਉਣ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਸਮਗਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਕੈਂਪਸ ਵਿਚ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਨੂੰ ਦੁਬਾਰਾ ਸ਼ੁਰੂ ਕਰਨ (ਜੋ ਕਿ 2006 ਤੋਂ ਬੰਦ ਹਨ) ਤੇ ਕੁਝ ਵਿਦਿਆਰਥੀਆਂ ਖ਼ਿਲਾਫ਼ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਤੇ ਪ੍ਰਦਰਸ਼ਨ ਕਰ ਰਹੇ ਸਨ। ਕੈਂਪਸ ਵਿਚ ਵਿਦਿਆਰਥੀਆਂ ਤੇ ਸੁਰੱਖਿਆ ਗਾਰਡਾਂ ਵਿਚਾਲੇ ਹੋਈ ਝੜਪ ਅਤੇ ਨਾਅਰੇਬਾਜ਼ੀ ਤੋਂ ਬਾਅਦ ਤਣਾਅ ਵਧ ਗਿਆ ਸੀ ਜਿਸ ਕਾਰਨ ਪ੍ਰਸ਼ਾਸਨ ਨੂੰ ਤੁਰੰਤ ਪ੍ਰਭਾਵ ਨਾਲ ਇਹ ਕਦਮ ਚੁੱਕਣਾ ਪਿਆ।
ਪਿਛਲੀ ਖ਼ਬਰ ਦੀਵਾਲੀ ਮੌਕੇ ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ-ਉਪ-ਮੰਡਲ ਮੈਜਿਸਟ੍ਰੇਟ ਅਗਲੀ ਖ਼ਬਰ ਦਿੱਲੀ ਮੈਟਰੋ ਵਿਚ ਮਿਲੇ ਸਰਕਾਰ ਵਿਰੋਧੀ ਪੋਸਟਰ, ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।