24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਓ.ਪੀ. ਜਿੰਦਲ ਪਾਰਕ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਗੂਹਲਾ ਚੀਕਾ (ਕੁਰੂਕਸ਼ੇਤਰ), 24 ਅਕਤੂਬਰ (ਓ. ਪੀ.

ਅਜੀਤ ਡੈਸਕ 25-10-2026
ਗੂਹਲਾ ਚੀਕਾ (ਕੁਰੂਕਸ਼ੇਤਰ), 24 ਅਕਤੂਬਰ (ਓ.ਪੀ. ਸੈਣੀ) - ਨਵੀਨ ਜਿੰਦਲ ਫਾਊਂਡੇਸ਼ਨ ਦੁਆਰਾ ਓ.ਪੀ. ਜਿੰਦਲ ਪਾਰਕ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। 278 ਲੋਕਾਂ ਨੇ ਸਿਹਤ ਜਾਂਚ ਤੇ ਡਾਕਟਰੀ ਸਲਾਹ-ਮਸ਼ਵਰੇ ਦਾ ਲਾਭ ਉਠਾਇਆ। ਡਾਕਟਰਾਂ ਦੀ ਇਕ ਟੀਮ ਨੇ ਲੋਕਾਂ ਦੀ ਜਾਂਚ ਕੀਤੀ ਤੇ ਲੋੜ ਅਨੁਸਾਰ ਮੌਕੇ ‘ਤੇ ਮੁਫ਼ਤ ਦਵਾਈਆਂ ਵੰਡੀਆਂ। ਕੈਂਪ ਵਿਚ ਆਮ ਸਿਹਤ ਜਾਂਚ, ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਤੇ ਹੋਰ ਜ਼ਰੂਰੀ ਟੈਸਟ ਸ਼ਾਮਲ ਸਨ। ਡਾਕਟਰਾਂ ਨੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਤੇ ਲੋਕਾਂ ਨੂੰ ਸਮੇਂ ਸਿਰ ਜਾਂਚ ਕਰਵਾਉਣ ਤੇ ਨਿਯਮਤ ਰੁਟੀਨ ਬਣਾਈ ਰੱਖਣ ਦੀ ਸਲਾਹ ਦਿੱਤੀ। ਸੰਸਦ ਮੈਂਬਰ ਨਵੀਨ ਜਿੰਦਲ ਦੇ ਸੰਸਦੀ ਦਫ਼ਤਰ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਨਵੀਨ ਜਿੰਦਲ ਫਾਊਂਡੇਸ਼ਨ ਨਿਯਮਿਤ ਤੌਰ ‘ਤੇ ਹਰ ਸਨਿਚਰਵਾਰ ਨੂੰ ਓ.ਪੀ. ਜਿੰਦਲ ਪਾਰਕ ਵਿਖੇ ਮੁਫ਼ਤ ਸਿਹਤ ਕੈਂਪ ਲਗਾਉਂਦੀ ਹੈ। ਕੁਰੂਕਸ਼ੇਤਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਪਿੰਡਾਂ ਤੇ ਦੂਰ-ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਇਸ ਪਹਿਲਕਦਮੀ ਦਾ ਲਾਭ ਲੈਣ ਲਈ ਆਉਂਦੇ ਹਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ 2 ਤੋਂ 6 ਦਸੰਬਰ ਤੱਕ ਕਥਾ ਕੀਰਤਨ ਸਮਾਗਮ ਅਗਲੀ ਖ਼ਬਰ ਦੀਵਾਲੀ ਮੌਕੇ ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ-ਉਪ-ਮੰਡਲ ਮੈਜਿਸਟ੍ਰੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।