ਮੰਗਾਂ ਨਾ ਮੰਨੇ ਜਾਣ ’ਤੇ ਠੇਕਾ ਮੁਲਾਜ਼ਮਾਂ ’ਚ ਭਾਰੀ ਰੋਸ
ਫ਼ਿਰੋਜ਼ਪੁਰ,25 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਹੋਣ ਤੇ ਸਰਕਾਰ ਅਤੇ ਵਿਭਾਗ ਦੀਆਂ ਨੀਤੀਆਂ ਵਿਰੁੱਧ ਭਾਰੀ ਰੋਸ ਪ੍ਰਗਟ ਕੀਤਾ ਗਿਆ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 1 ਨਵੰਬਰ ਤੋਂ ਰਿਪੋਰਟਾਂ ਦੇਣੀਆਂ ਬੰਦ ਕਰ ਦਿੱਤੀਆਂ ਜਾਣਗੀਆਂ ਤੇ 3 ਨਵੰਬਰ ਨੂੰ ਪੂਰੇ ਪੰਜਾਬ ਵਿਚ ਕੰਮਕਾਜ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਅਜੀਤ ਡੈਸਕ
26-10-2026