27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਸਰਕਾਰ ਦੇ ਯਤਨਾਂ ਦੀ ਸ਼ਲਾਘਾ, ਬੁਨਿਆਦੀ ਢਾਂਚੇ ਨੂੰ ਸੁਧਾਰਨਾ ਵੀ ਬੇਹੱਦ ਜ਼ਰੂਰੀ-ਮਲਸੀਆਂ

ਨਵੀਂ ਦਿੱਲੀ, 26 ਅਕਤੂਬਰ( ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਦਲ ਦੀ ਇੱਕ ਗੈਰ-ਰਸਮੀ ਮੀਟਿੰਗ ਦੌਰਾਨ ਪੰਥਕ ਮਸਲਿਆਂ ਤੋਂ ਇਲਾਵਾ ਦਿੱਲੀ ਦੇ ਪ੍ਰਦੂਸ਼ਣ ਬਾਰੇ ਚਰਚਾ ਕੀਤੀ ਗਈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੀ ਸ਼ਲਾਘਾ ਕੀਤੀ ਗਈ ਹੈ।

ਅਜੀਤ ਡੈਸਕ 27-10-2026
ਨਵੀਂ ਦਿੱਲੀ, 26 ਅਕਤੂਬਰ( ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਦਲ ਦੀ ਇੱਕ ਗੈਰ-ਰਸਮੀ ਮੀਟਿੰਗ ਦੌਰਾਨ ਪੰਥਕ ਮਸਲਿਆਂ ਤੋਂ ਇਲਾਵਾ ਦਿੱਲੀ ਦੇ ਪ੍ਰਦੂਸ਼ਣ ਬਾਰੇ ਚਰਚਾ ਕੀਤੀ ਗਈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਖ਼ਤ ਨਿਯਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਸੜਕਾਂ ਦੀ ਮੁਰੰਮਤ ਤੁਰੰਤ ਕਰਨੀ ਚਾਹੀਦੀ ਹੈ। ਮਲਸੀਆਂ ਨੇ ਕਿਹਾ ਕਿ ਟੁੱਟੀਆਂ ਸੜਕਾਂ ਅਤੇ ਖੁੱਲ੍ਹੇ ਖੱਡਿਆਂ ਕਾਰਨ ਵਾਹਨ ਲੰਘਣ ਵੇਲੇ ਭਾਰੀ ਮਾਤਰਾ ਵਿੱਚ ਬਾਰੀਕ ਧੂੜ (ਪੀ . ਐਮ.-2.5 ਤੇ ਪੀ.ਐਮ.-10) ਹਵਾ ਵਿਚ ਘੁਲਦੀ ਹੈ, ਜੋ ਸਾਹ ਲੈਣਾ ਦੁੱਭਰ ਕਰ ਦਿੰਦੀ ਹੈ। ਇਸ ਲਈ ਦਿੱਲੀ ਸਰਕਾਰ ਨੂੰ ਅਪੀਲ ਹੈ ਕਿ ਦਿੱਲੀ ਦੀਆਂ ਟੁੱਟੀਆਂ ਸੜਕਾਂ ਤੇ ਖੱਡਿਆਂ ਨੂੰ ਤੁਰੰਤ ਮੈਟਲਿੰਗ (ਪੱਕਾ) ਕਰਕੇ ਭਰਿਆ ਜਾਵੇ ਤਾਂ ਜੋ ਵਾਹਨ ਲੰਘਣ ਵੇਲੇ ਮਿੱਟੀ ਨਾ ਉੱਡੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਪਾਬੰਦੀਆਂ ਦੇ ਨਾਲ-ਨਾਲ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ਬਾਬਾ ਗੁਰੂ ਨਾਨਕ ਯੂਨੀਵਰਸਿਟੀ (ਨਨਕਾਣਾ ਸਾਹਿਬ) ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ’ਚ ਸਰਨਾ ਦੀ ਨਿਯੁਕਤੀ ਅਗਲੀ ਖ਼ਬਰ 1984 ਸਿੱਖ ਨਸਲਕੁਸ਼ੀ ਦੀ ਯਾਦ ’ਚ ਕਰਵਾਇਆ ਵਿਸ਼ੇਸ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।