ਬੇਮੌਸਮੀ ਬਾਰਿਸ਼, ਗੜੇਮਾਰੀ, ਮੰਡੀਆਂ ’ਚ ਮਾੜੇ ਪ੍ਰਬੰਧ ਤੇ ਖਾਦ ਦੀ ਘਾਟ ਨੇ ਕਿਸਾਨਾਂ ਨੂੰ ਸੰਕਟ ’ਚ ਪਾਇਆ-ਸ਼ੈਲਜਾ
ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਬੇਮੌਸਮੀ ਬਾਰਿਸ਼, ਗੜੇਮਾਰੀ, ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਦੇਰੀ ਅਤੇ ਹਰਿਆਣਾ ਵਿੱਚ ਡੀ. ਏ.
ਕ
ਕੁਮਾਰੀ ਸ਼ੈਲਜਾ
27-10-2026
ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਬੇਮੌਸਮੀ ਬਾਰਿਸ਼, ਗੜੇਮਾਰੀ, ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਦੇਰੀ ਅਤੇ ਹਰਿਆਣਾ ਵਿੱਚ ਡੀ.ਏ.ਪੀ. ਖਾਦ ਦੀ ਘਾਟ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ, ਉਨ੍ਹਾਂ ਕਿਹਾ ਕਿ ਰਾਜ ਦੇ ਕਿਸਾਨ ਇਸ ਸਮੇਂ ਇਕ ਚੌਤਰਫਾ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇੱਕ ਪਾਸੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਮੌਸਮ ਦੀ ਮਾਰ ਹੇਠ ਆ ਰਹੀਆਂ ਹਨ ਤਾਂ ਦੂਜੇ ਪਾਸੇ ਮੰਡੀਆਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਮੰਡੀਆਂ ਵਿੱਚ ਪਿਆ ਝੋਨਾ ਭਿੱਜ ਗਿਆ ਹੈ। ਕਣਕ ਦੀ ਬਿਜਾਈ ਦੇ ਸੀਜ਼ਨ ਲਈ ਖਾਦ ਦੀ ਉਪਲਬਧਤਾ ਵੀ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਵਧਾ ਰਹੀ ਹੈ । ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਿਰਸਾ ਅਤੇ ਫਤਿਹਾਬਾਦ ਜ਼ਿਲ੍ਹਿਆਂ ਦੇ ਰਾਣੀਆਂ, ਡਿੰਗ, ਰਤੀਆ ਤੇ ਟੋਹਾਣਾ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਤੇ ਗੜੇਮਾਰੀ ਨਾਲ ਝੋਨੇ ਸਮੇਤ ਹੋਰ ਫਸਲਾਂ ਨੂੰ ਨੁਕਸਾਨ ਹੋਇਆ ਹੈ। ਪ੍ਰਭਾਵਿਤ ਹੋਰ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਮੰਡੀਆਂ ਵਿੱਚ ਢੁਕਵੇਂ ਸ਼ੈੱਡ, ਤਰਪਾਲਾਂ, ਡਰੇਨੇਜ ਤੇ ਸਮੇਂ ਸਿਰ ਲਿਫਟਿੰਗ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਨੁਕਸਾਨੀਆਂ ਗਈਆਂ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਤੇ ਝੋਨੇ ਦੀ ਖਰੀਦ, ਲਿਫਟਿੰਗ ਤੇ ਡੀ.ਏ.ਪੀ. ਸਪਲਾਈ ਨੂੰ ਸੁਚਾਰੂ ਬਣਾਉਣਾ ਚਾਹੀਦਾ ਹੈ।