27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੁਹਿੰਮ ਵਿਚ ਸ਼ਾਮਿਲ ਬੱਚੇ ਤੇ ਪ੍ਰਬੰਧਕ। ਆਨਲਾਈਨ ਖੇਡਾਂ ਵਿਰੁੱਧ ਨੈਸ਼ਨਲ ਅਕਾਲੀ ਦਲ ਨੇ ਜਾਗਰੂਕਤਾ ਮੁਹਿੰਮ ਕੀਤੀ ਸ਼ੁਰੂ

ਨਵੀਂ ਦਿੱਲੀ, 26 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਬੱਚਿਆਂ ਨੂੰ ਮੋਬਾਈਲ ਅਤੇ ਆਨਲਾਈਨ ਖੇਡਾਂ ਦੀ ਜ਼ਿਆਦਾ ਵਰਤੋਂ ਨਾਲ ਹੋਣ ਵਾਲੇ ਨਤੀਜਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡਾਂ ’ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਨੈਸ਼ਨਲ ਅਕਾਲੀ ਦਲ ਦੇ ਸੋਸ਼ਲ ਵਿੰਗ ਨੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ।

ਅਜੀਤ ਡੈਸਕ 27-10-2026
ਨਵੀਂ ਦਿੱਲੀ, 26 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਬੱਚਿਆਂ ਨੂੰ ਮੋਬਾਈਲ ਅਤੇ ਆਨਲਾਈਨ ਖੇਡਾਂ ਦੀ ਜ਼ਿਆਦਾ ਵਰਤੋਂ ਨਾਲ ਹੋਣ ਵਾਲੇ ਨਤੀਜਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡਾਂ ’ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਨੈਸ਼ਨਲ ਅਕਾਲੀ ਦਲ ਦੇ ਸੋਸ਼ਲ ਵਿੰਗ ਨੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ। ਇਸ ਮੁਹਿੰਮ ਰਾਹੀਂ ‘ਖੇਡੋ ਇੰਡੀਆ, ਸਵਾਸਥ ਇੰਡੀਆ’ ਦਾ ਸੰਦੇਸ਼ ਦਿੰਦੇ ਹੋਏ ਬੱਚਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਮੋਬਾਈਲ ਸਕਰੀਨ ’ਤੇ ਜ਼ਿਆਦਾ ਸਮਾਂ ਬਿਤਾਉਣ ਦੀ ਥਾਂ ’ਤੇ ਖੇਡ ਮੈਦਾਨ ਵਿਚ ਸਮਾਂ ਬਤੀਤ ਕਰਨ ਅਤੇ ਆਪਣੀ ਜੀਵਨ ਸ਼ੈਲੀ ਨਿਖਾਰਨ। ਇਸ ਮੁਹਿੰਮ ਵਿਚ ਬੱਚਿਆਂ ਤੇ ਹੋਰਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਿਹਤਮੰਦ, ਉੱਜਲ ਭਵਿੱਖ ਲਈ ਉਨ੍ਹਾਂ ਨੂੰ ਠੀਕ ਰਸਤੇ ’ਤੇ ਪਾਇਆ ਜਾਵੇ। ਇਸ ਮੌਕੇ ਪ੍ਰਦੀਪ ਸਿੰਘ, ਜਸਬੀਰ ਸਿੰਘ ਕਲਸੀ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਪੁਸ਼ਪਾਂਜਲੀ ਪੀਤਮਪੁਰਾ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਕੀਤੀ ਪੇਸ਼ਕਾਰੀ ਅਗਲੀ ਖ਼ਬਰ ਚਿਸ਼ਤੀ ਫਾਊਂਡੇਸ਼ਨ ਨੇ ਨਿਰੰਕਾਰੀ ਮਾਤਾ ਸੁਦਿਕਸ਼ਾ ਨੂੰ ਗਲੋਬਲ ਪੀਸ ਪੁਰਸਕਾਰ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।