28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਦੀਵਾਨ ਸਜਾਏ

ਨਾਰਾਇਣਗੜ੍ਹ, 27 ਅਕਤੂਬਰ (ਪੀ ਸਿੰਘ)- ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਤੋਂ ਬਾਅਦ ਕੀਰਤਨ ਦਰਬਾਰ ਪ੍ਰੋਗਰਾਮ ਕੀਤੇ ਗਏ, ਜਿਸ ਵਿਚ ਹਜ਼ੂਰੀ ਰਾਗੀ ਮਲਕੀਤ ਸਿੰਘ , ਰਣਜੀਤ ਸਿੰਘ ,ਰਾਗੀ ਫਰਿੰਦਰ ਪਾਲ ਸਿੰਘ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।

ਅਜੀਤ ਡੈਸਕ 28-10-2026
ਨਾਰਾਇਣਗੜ੍ਹ, 27 ਅਕਤੂਬਰ (ਪੀ ਸਿੰਘ)- ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਤੋਂ ਬਾਅਦ ਕੀਰਤਨ ਦਰਬਾਰ ਪ੍ਰੋਗਰਾਮ ਕੀਤੇ ਗਏ, ਜਿਸ ਵਿਚ ਹਜ਼ੂਰੀ ਰਾਗੀ ਮਲਕੀਤ ਸਿੰਘ , ਰਣਜੀਤ ਸਿੰਘ ,ਰਾਗੀ ਫਰਿੰਦਰ ਪਾਲ ਸਿੰਘ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਹੋਏ ਗੁਰੂ ਸਾਹਿਬ ਦੇ ਜੀਵਨ ‘ਤੇ ਚਾਨਣਾ ਪਾਇਆ। ਇਸ ਮੌਕੇ ਸੁਰਜੀਤ ਸਿੰਘ, ਬਲਵਿੰਦਰ ਸਿੰਘ ਭਾਟੀਆ, ਗਗਨਦੀਪ ਸਿੰਘ, ਜਸਬੀਰ ਸਿੰਘ ਖੁਰਾਣਾ, ਮਹਿੰਦਰ ਸਿੰਘ, ਸਰਵਜੀਤ ਸਿੰਘ, ਮਨੋਹਰ ਲਾਲ ਚਾਨਣਾ, ਨੰਦ ਸਿੰਘ, ਡਾਕਟਰ ਗੁਰਚਰਨ ਸਿੰਘ, ਹਰਭਜਨ ਸਿੰਘ ਕਪੂਰ, ਮਨਜੀਤ ਸਿੰਘ, ਦਮਨਦੀਪ ਸਿੰਘ, ਰਮਨਦੀਪ ਸਿੰਘ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
ਪਿਛਲੀ ਖ਼ਬਰ ਜੇਕਰ ਕੱਲ੍ਹ ਤੱਕ ਮੁਲਾਂਕਣ ਸ਼ੁਰੂ ਨਾ ਹੋਇਆ ਤਾਂ ਕਿਸਾਨ ਐਸ.ਡੀ.ਐਮ. ਦਾ ਘਿਰਾਓ ਕਰਨਗੇ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸੈਮੀਨਾਰ- ਸੁਖਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।