ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ
ਸਿਰਸਾ, 28 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਬਾਲ ਉਤਸਵ ਦੇ ਆਖਰੀ ਦਿਨ ਮਿੱਟੀ ਮਾਡਲਿੰਗ, ਪੋਸਟਰ ਮੇਕਿੰਗ, ਸੁਲੇਖ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਲਗਭਗ 350 ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਸਿਰਸਾ, 28 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਬਾਲ ਉਤਸਵ ਦੇ ਆਖਰੀ ਦਿਨ ਮਿੱਟੀ ਮਾਡਲਿੰਗ, ਪੋਸਟਰ ਮੇਕਿੰਗ, ਸੁਲੇਖ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਲਗਭਗ 350 ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਬਾਲ ਭਲਾਈ ਅਧਿਕਾਰੀ ਨਰਿੰਦਰ ਸਿੰਘ ਨੇ ਕਿਹਾ ਕਿ ਬਾਲ ਉਤਸਵ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਹੈ। ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੂੰ ਨਵੀਆਂ ਚੀਜ਼ਾਂ ਸਿੱਖਣ ਲਈ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕਰਵਾਏ ਸਮੂਹ ਡਾਂਸ, ਸੋਲੋ ਡਾਂਸ, ਸੋਲੋ ਕਲਾਸੀਕਲ ਡਾਂਸ, ਕੁਇਜ਼, ਨਾਟਕ, ਦੇਸ਼ ਭਗਤੀ ਸਮੂਹ ਗੀਤ ਤੇ ਹਰਿਆਣਵੀ ਰਾਗਿਨੀ ਸਮੇਤ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਡਿਵੀਜ਼ਨਲ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਨੇ ਦੱਸਿਆ ਕਿ ਸਿਰਸਾ, ਜੀਂਦ, ਫਤਿਹਾਬਾਦ ਅਤੇ ਹਿਸਾਰ ਦੇ ਸਕੂਲਾਂ ਦੇ ਵਿਦਿਆਰਥੀ ਡਿਵੀਜ਼ਨਲ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਨੇ ਦੱਸਿਆ ਕਿ ਮਨਵੀਰ, ਅਰੁਣ, ਵਿਕਰਮ, ਪ੍ਰਵੀਨ ਤੇ ਵਰਸ਼ਾ ਰਾਣੀ ਨੇ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਨਿਭਾਈ। ਸਤੀਸ਼ ਕੁਮਾਰ ਨੇ ਸੰਚ ਸੰਚਾਲਨ ਕੀਤਾ। ਇਸ ਮੌਕੇ ਪ੍ਰੋਗਰਾਮ ਅਫ਼ਸਰ ਪੂਨਮ ਨਾਗਪਾਲ, ਅਮਨ ਰਹੇਜਾ, ਅੰਸ਼ੂ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।